21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਆਗੂ ਮਨਜਿੰਦਰ ਸਿੰਘ ਰੋਮੀ ਵਲੋਂ ਸਾਥੀਆਂ ਸਮੇਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਵਧਾਈ

Ad Position 21
No active advertisement
ਭਾਜਪਾ ਆਗੂ ਮਨਜਿੰਦਰ ਸਿੰਘ ਰੋਮੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਵਧਾਈ ਦਿੰਦੇ ਹੋਏ | ਅਜੀਤ ਤਸਵੀਰ <br/> 05-06-2026
ਖਮਾਣੋਂ, 4 ਜੂਨ (ਮਨਮੋਹਣ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ ਵਿਖੇ ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਸਮਾਗਮ ਦੇ ਮੌਕੇ ਹਲਕਾ ਬਸੀ ਪਠਾਣਾਂ ਦੇ ਪਾਰਟੀ ਵਰਕਰਾਂ ਦੁਆਰਾ ਮਨਜਿੰਦਰ ਸਿੰਘ ਰੋਮੀ ਸੂਬਾ ਕਨਵੀਨਰ ਐਨ.ਜੀ.ਓ. ਸੈੱਲ ਨਾਲ ਸ਼ਮੂਲੀਅਤ ਕੀਤੀ ਗਈ ਅਤੇ ਨਵ ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ | ਇਸ ਮੌਕੇ ਰੋਮੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਬਹੁਤ ਹੀ ਸੂਝਵਾਨ ਅਤੇ ਦੂਰਦਰਸ਼ੀ ਸੋਚ ਵਾਲੇ ਨੇਤਾ ਹਨ | ਉਨਾਂ ਦੀ ਪ੍ਰਧਾਨਗੀ ਹੇਠ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਸਮਾਰੋਹ ਵਿਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਭਾਜਪਾ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਇਸ ਮੌਕੇ ਦੀਪਕ ਕੁਮਾਰ ਰਾਜੂ, ਅਰਵਿੰਦਰ ਸਿੰਘ ਬੰਟੂ, ਹਰੀਸ਼ ਰਤਨ, ਮਾਸਟਰ ਸ਼ਲਿੰਦਰ ਕੁਮਾਰ, ਤਰਲੋਚਨ ਸਿੰਘ ਲਾਲੀ, ਸੁਖਚੈਨ ਸਿੰਘ, ਹਰਵਿੰਦਰ ਸਿੰਘ ਹੈਰੀ, ਰਜਿੰਦਰ ਸਿੰਘ ਫਰੌਰ ਅਤੇ ਅਮਨਦੀਪ ਸਿੰਘ ਲਖਣਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀਬੀ ਕਰਮਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਲੀਡਰਸ਼ਿਪ ਵਲੋਂ ਭਰਵਾਂ ਸਵਾਗ... ਅਗਲੀ ਖ਼ਬਰ ਕਿਸਾਨ ਝੋਨੇ ਵਿਚ ਬੂਟਿਆਂ ਦੇ ਮਧਰੇਪਣ ਦੇ ਰੋਗ ਪ੍ਰਤੀ ਪਹਿਲਾਂ ਹੀ ਸੁਚੇਤ ਰਹਿਣ-ਮੁੱਖ ਖੇਤੀਬਾੜੀ ਅਫ਼ਸਰ
Ad Position 24