22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ-ਬਾਬਾ ਪਰਮਜੀਤ ਸਿੰਘ

Ad Position 21
No active advertisement
ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਤੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 05-06-2026
ਫ਼ਤਹਿਗੜ• ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਜ਼ਿਲਾ ਪ੍ਰੀਸ਼ਦ ਫ਼ਤਹਿਗੜ• ਸਾਹਿਬ ਦੇ ਨਵਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪਅਸਥਾਨ ਹੰਸਾਲੀ ਵਿਖੇ ਨਤਮਸਤਕ ਹੋਏ ਤੇ ਉਨ•ਾਂ ਦੁਆਰਾ ਗੱਦੀਨਸ਼ੀਨ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ, ਜਿਨਾਂ ਦਾ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਇਸ ਮੌਕੇ ਨਵਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਬ੍ਰਹਮਲੀਨ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਹਮੇਸ਼ਾ ਮਨੁੱਖਤਾ ਦੀ ਸੇਵਾ ਕੀਤੀ ਹੈ ਤੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਧਾਰਨਾਵਾਂ ਨਾਲ ਜੋੜਨ ਦਾ ਸੰਦੇਸ਼ ਦਿੱਤਾ | ਉਨਾਂ ਕਿਹਾ ਕਿ ਇਨਾਂ ਦੁਆਰਾ ਹਰ ਸਾਲ ਵੱਡੇ ਧਾਰਮਿਕ ਸਮਾਗਮ ਕਰਵਾ ਕੇ ਜਿੱਥੇ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਕਰਵਾਏ ਜਾਂਦੇ ਸਨ, ਉੱਥੇ ਹੀ ਲੋਕਾਂ ਨੂੰ ਗੁਰੂ ਦੇ ਲੜ ਵੀ ਲਗਾਇਆ ਜਾਂਦਾ ਸੀ | ਜਿਨ•ਾਂ ਦੀਆਂ ਪੈੜਾਂ 'ਤੇ ਚੱਲਦਿਆਂ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਇਸ ਲੜੀ ਨੂੰ ਲਗਾਤਾਰ ਅੱਗੇ ਤੋਰਿਆ ਜਾ ਰਿਹਾ ਹੈ, ਜੋ ਕਿ ਆਪਣੇ ਆਪ 'ਚ ਵੱਡਾ ਸ਼ਲਾਘਾਯੋਗ ਕਾਰਜ ਹੈ | ਇਸ ਮੌਕੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ ਉਨਾਂ ਵਲੋਂ ਚਲਾਏ ਸਕੂਲ ਅਤੇ ਕਾਲਜ ਵਿਚ ਬੱਚੇ, ਅੱਜ ਵੀ ਮੱਲਾਂ ਮਾਰ ਰਹੇ ਹਨ ਅਤੇ ਡੈਂਟਲ ਕਲੀਨਿਕ ਤੇ ਅੱਖਾਂ ਦੇ ਹਸਪਤਾਲ 'ਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨਾਂ ਕਿਹਾ ਕਿ ਬ੍ਰਹਮਲੀਨ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਚਲਾਈ ਧਾਰਮਿਕ ਲੜੀ ਨੂੰ ਵੀ ਉਸੇ ਤਰਾਂ ਤੋਰਿਆ ਜਾ ਰਿਹਾ ਹੈ ਤੇ ਮਹਾਪੁਰਸ਼ਾਂ ਦੇ ਧਾਰਮਿਕ ਸਮਾਗਮਾਂ ਮੌਕੇ ਵੱਡੇ ਕੈਂਪ ਲਗਾ ਲੋਕਾਂ ਨੂੰ ਲਗਾਤਾਰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਰ ਸਾਧੂ ਰਾਮ ਭੱਟਮਾਜਰਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਰਿਵਾਈਜ਼ਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂ... ਅਗਲੀ ਖ਼ਬਰ ਹਰੇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ-ਵਿਧਾਇਕ ਹੈਪੀ
Ad Position 24