15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਾਤਾ ਗੁਜਰੀ ਕਾਲਜ ਵਲੋਂ ਜਲਦ ਨਤੀਜੇ ਘੋਸ਼ਿਤ ਕਰਨ ਦੀ ਪ੍ਰਕਿਰਿਆ ਸ਼ੁਰੂ

Ad Position 21
No active advertisement
ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀਆਂ ਪੋਸਟਗ੍ਰੈਜੂਏਟ ਅਤੇ ਅੰਡਰਗ੍ਰੈਜੂਏਟ ਕਲਾਸਾਂ ਦੇ ਨਤੀਜੇ ਰਿਕਾਰਡ ਸਮੇਂ ਵਿਚ ਘੋਸ਼ਿਤ ਕੀਤੇ ਜਾ ਰਹੇ ਹਨ | ਕਾਲਜ ਦੇ ਨਵ ਨਿਯੁਕਤ ਐਡੀਸ਼ਨਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਨਤੀਜਿਆਂ ਦੇ ਜਲਦ ਐਲਾਨ ਹੋਣ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਵੱਖ-ਵੱਖ ਅਸਾਮੀਆਂ ਲਈ ਸਮੇਂ ਸਿਰ ਅਪਲਾਈ ਕਰਨ ਵਿਚ ਵੱਡੀ ਸਹੂਲਤ ਮਿਲਦੀ ਹੈ | ਕਾਲਜ ਦੇ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਅਤੇ ਪ੍ਰੀਖਿਆ ਸ਼ਾਖਾ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੁਚੱਜੀ ਯੋਜਨਾਬੰਦੀ, ਸਮਰਪਣ ਤੇ ਟੀਮ ਵਰਕ ਸਦਕਾ ਬਹੁਤ ਜਲਦ ਨਤੀਜੇ ਘੋਸ਼ਿਤ ਕੀਤੇ ਜਾ ਰਹੇ ਹਨ, ਜੋ ਕਾਲਜ ਦੀ ਕਾਰਜਕੁਸ਼ਲਤਾ ਅਤੇ ਵਿਦਿਆਰਥੀ-ਹਿਤੈਸ਼ੀ ਸੋਚ ਦਾ ਪ੍ਰਤੀਕ ਹੈ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਪ੍ਰੀਖਿਆ ਸ਼ਾਖਾ ਵਲੋਂ ਲਗਪਗ ਸਾਰੀਆਂ ਜਮਾਤਾਂ ਦੇ ਨਤੀਜੇ ਪ੍ਰੀਖਿਆਵਾਂ ਸਮਾਪਤ ਹੋਣ ਤੋਂ ਮਹਿਜ਼ 30 ਦਿਨਾਂ ਦੇ ਅੰਦਰ ਐਲਾਨੇ ਜਾ ਰਹੇ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ-2020 ਅਨੁਸਾਰ ਚਲਾਏ ਜਾ ਰਹੇ 18 ਅੰਡਰਗ੍ਰੈਜੂਏਟ ਅਤੇ 23 ਪੋਸਟਗ੍ਰੈਜੂਏਟ ਕੋਰਸ ਸਫਲਤਾਪੂਰਵਕ ਸੰਚਾਲਿਤ ਹੋ ਰਹੇ ਹਨ, ਜੋ ਵਿਦਿਆਰਥੀਆਂ ਨੂੰ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਾਲਜ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਤੇਜਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ. ਜਗਪਾਲ ਸਿੰਘ, ਡਿਪਟੀ ਰਜਿਸਟਰਾਰ ਡਾ. ਸੌਰਭ ਗੁਪਤਾ, ਡਾ. ਸ਼ਿਵਾਨੀ ਬੈਕਟਰ ਅਤੇ ਪ੍ਰੀਖਿਆ ਸ਼ਾਖਾ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਰਾਏ ਨੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਝਾਂਮਪੁਰ ਵਿਖੇ ਬਣੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
Ad Position 24