14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਆਪ' ਦੇ ਕੌਂਸਲਰ ਨੇ ਮੰਡੀ ਗੋਬਿੰਦਗੜ੍ਹ 'ਚ ਨਸ਼ਾ ਖੁੱਲ੍ਹੇਆਮ ਵਿਕਣ ਦੇ ਲਗਾਏ ਦੋਸ਼-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 06-06-2026
ਮੰਡੀ ਗੋਬਿੰਦਗੜ੍ਹ, 5 ਜੂਨ (ਇਕਬਾਲਦੀਪ ਸੰਧੂ)-ਪੰਜਾਬ ਦੀ 'ਆਪ' ਸਰਕਾਰ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਨਸ਼ੇ ਦੀ ਸਮੱਸਿਆ ਅਤੇ ਵਿਗੜਦੀ ਕਾਨੂੰਨ-ਵਿਵਸਥਾ ਨੂੰ ਕਾਬੂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੈ | ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਲਗਾਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿਚ ਨਸ਼ੇ ਦੀ ਸਮੱਸਿਆ ਖ਼ਤਰਨਾਕ ਪੱਧਰ 'ਤੇ ਪਹੁੰਚ ਗਈ ਹੈ ਜਿਸ ਦਾ 'ਆਪ' ਦੇ ਕੌਂਸਲਰ ਨੇ ਖ਼ੁਦ ਇਕ ਵੀਡੀਓ ਵਿਚ ਖ਼ੁਲਾਸਾ ਕੀਤਾ ਹੈ ਕਿ ਮੰਡੀ ਗੋਬਿੰਦਗੜ੍ਹ ਵਿਚ ਨਸ਼ੇ ਦਾ ਬੋਲਬਾਲਾ ਹੈ ਅਤੇ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ | ਰਾਜੂ ਖੰਨਾ ਨੇ ਸਵਾਲ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਸੰਬੰਧੀ ਸ਼ਿਕਾਇਤਾਂ ਲੈ ਕੇ ਲੋਕ ਵਾਰ-ਵਾਰ ਪੁਲਿਸ ਅਧਿਕਾਰੀਆਂ ਕੋਲ ਜਾਂਦੇ ਹਨ ਅਤੇ ਸਥਾਨਕ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਇਸ ਹਾਲਾਤ ਤੋਂ ਪੂਰੀ ਤਰ੍ਹਾਂ ਜਾਣੂ ਹਨ, ਪਰ ਜ਼ਮੀਨੀ ਪੱਧਰ 'ਤੇ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ ਵਧਦੀ ਨਸ਼ੇਬਾਜ਼ੀ ਨੇ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਵਿਚ ਅਪਰਾਧਾਂ ਦੀਆਂ ਘਟਨਾਵਾਂ ਨੂੰ ਸਿੱਧੇ ਤੌਰ 'ਤੇ ਵਧਾਇਆ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਝਪਟਮਾਰੀ ਦੀਆਂ ਘਟਨਾਵਾਂ ਰੋਜ਼ਾਨਾ ਦਾ ਵਰਤਾਰਾ ਬਣ ਗਈਆਂ ਹਨ | ਉਦਯੋਗਿਕ ਸ਼ਹਿਰ ਹੋਣ ਕਾਰਨ ਸ਼ਾਮ ਨੂੰ ਫ਼ੈਕਟਰੀਆਂ ਤੋਂ ਨਿਕਲਣ ਵਾਲੇ ਮਜ਼ਦੂਰ ਅਤੇ ਕਾਮੇ ਖ਼ਾਸ ਤੌਰ 'ਤੇ ਲੁੱਟਮਾਰ ਦਾ ਸ਼ਿਕਾਰ ਹੋ ਰਹੇ ਹਨ | 'ਆਪ' ਸਰਕਾਰ ਦੀ ਬਹੁਚਰਚਿਤ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਨਿਸ਼ਾਨਾ ਸਾਧਦਿਆਂ ਰਾਜੂ ਖੰਨਾ ਨੇ ਇਸ ਨੰੂ ਮਹਿਜ਼ ਨਾਟਕ ਬਾਜ਼ੀ ਅਤੇ ਪੀ.ਆਰ ਸਟੰਟ ਕਰਾਰ ਦਿੱਤਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ੇ ਦੇ ਕਾਰੋਬਾਰ ਨੂੰ ਤੋੜਨ, ਕਾਨੂੰਨ-ਵਿਵਸਥਾ ਬਹਾਲ ਕਰਨ ਅਤੇ ਸਟਰੀਟ ਕ੍ਰਾਈਮ ਨੂੰ ਰੋਕਣ ਲਈ ਫ਼ੌਰੀ ਅਤੇ ਫ਼ੈਸਲਾਕੁਨ ਕਦਮ ਚੁੱਕੇ ਜਾਣ ਤਾਂ ਜੋ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਵਿਚ ਸੁਰੱਖਿਅਤ ਮਾਹੌਲ ਬਣ ਸਕੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕੱਢਿਆ ਯਾਦਗਾਰੀ ਪੈਦਲ ਮਾਰਚ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ
Ad Position 24