14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕੱਢਿਆ ਯਾਦਗਾਰੀ ਪੈਦਲ ਮਾਰਚ

Ad Position 21
No active advertisement
ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਬਲਜਿੰਦਰ ਸਿੰਘ)-ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ, ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਦੀ ਯਾਦ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਯਾਦਗਾਰੀ ਪੈਦਲ ਰੋਸ ਮਾਰਚ ਕੱਢਿਆ ਗਿਆ | ਇਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕੀਤੀ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਸੰਗਤਾਂ ਨੇ ਆਪਣੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਅਤੇ ਹੱਥਾਂ ਵਿਚ ਤਖ਼ਤੀਆਂ ਫ਼ੜਕੇ ਰੋਸ ਪ੍ਰਗਟ ਕੀਤਾ ਅਤੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਹ ਪੈਦਲ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ ਅਤੇ ਮਾਰਚ ਵਿਚ ਸ਼ਾਮਿਲ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਹੀਦਾਂ ਨੂੰ ਯਾਦ ਕੀਤਾ | ਇਹ ਪੈਦਲ ਮਾਰਚ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਇਆ ਜਿੱਥੇ ਸੰਗਤਾਂ ਨੇ ਘੱਲੂਘਾਰੇ ਦੇ ਸ਼ਹੀਦਾਂ ਦੇ ਨਿਮਿਤ ਅਰਦਾਸ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਇਕ ਦਰਦਨਾਕ ਅਧਿਆਇ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ 'ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ-ਸਿੰਘਣੀਆਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਹਰੇਕ ਸਿੱਖ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਇਹ ਯਾਦਗਾਰੀ ਪੈਦਲ ਰੋਸ ਮਾਰਚ ਕੱਢਿਆ ਗਿਆ ਹੈ | ਮਾਰਚ ਦੌਰਾਨ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ | ਇਸ ਮੌਕੇ ਸ. ਭੁੱਟਾ ਨੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਜਿੱਥੇ ਇਕ ਪਾਸੇ ਘੱਲੂਘਾਰੇ ਵਾਲੇ ਦਿਨਾਂ ਵਿਚ ਸਿੱਖ ਕੌਮ ਸੋਗ ਮਨਾ ਰਹੀ ਹੈ ਉੱਥੇ ਹੀ ਆਮ ਆਦਮੀ ਪਾਰਟੀ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਤਾਜਪੋਸ਼ੀ ਕਰਕੇ ਜਸ਼ਨ ਮਨਾਇਆ ਜਾ ਰਿਹਾ ਹੈ, ਜੋ ਕਿ ਬੇਹੱਦ ਮੰਦਭਾਗਾ ਹੈ | ਪੈਦਲ ਮਾਰਚ ਦੀ ਸਮਾਪਤੀ ਸਮੇਂ ਗਿਆਨੀ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਨੇ ਅਰਦਾਸ ਕੀਤੀ | ਇਸ ਮੌਕੇ 'ਤੇ ਸੀਨੀਅਰ ਆਗੂ ਹਰਵਿੰਦਰ ਸਿੰਘ ਬੱਬਲ, ਹਰਭਜਨ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਧਰਮਿੰਦਰ ਸਿੰਘ ਮੂਲੇਪੁਰ, ਸੁਖਦੀਪ ਸਿੰਘ ਬਹਿਲੋਲਪੁਰ, ਦਵਿੰਦਰ ਸਿੰਘ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਪੋਲਾ, ਅਮਰਜੀਤ ਕੌਰ, ਕੁਲਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਸੈਣੀ, ਤਰਣ ਕੁਮਾਰੀ, ਤਜਿੰਦਰ ਸਿੰਘ ਸੌਂਢਾ, ਡਾ. ਪਿ੍ਤਪਾਲ ਸਿੰਘ ਮੀਤ ਮੈਨੇਜਰ, ਬਲਜਿੰਦਰ ਸਿੰਘ ਰਿਉਣਾ ਭੋਲਾ, ਮਨਪ੍ਰੀਤ ਸਿੰਘ ਸ਼ਾਹਪੁਰ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਹਰਦੇਵ ਸਿੰਘ ਸਾਬਕਾ ਸਰਪੰਚ, ਪੁਨੀਤ ਬਾਵਾ, ਕਿਰਨਦੀਪ ਸਿੰਘ ਚੁੰਨੀ, ਬਲਜਿੰਦਰ ਸਿੰਘ ਬੌੜ, ਬਲਜਿੰਦਰ ਸਿੰਘ ਬਰਾਸ, ਤਜਿੰਦਰ ਸਿੰਘ ਕੋਹਲੀ, ਭਿੰਦਰ ਸਿੰਘ ਬਡਾਲੀ ਆਲਾ ਸਿੰਘ, ਬਲਵਿੰਦਰ ਸਿੰਘ ਝਾਂਮਪੁਰ, ਹਰਨੇਕ ਸਿੰਘ ਹੰਸਾਲੀ, ਸੁਖਰਾਜ ਸਿੰਘ ਝਾਂਮਪੁਰ, ਗੁਰਜਸਜੀਤ ਸਿੰਘ, ਪੰਕਜ ਸ਼ਰਮਾ, ਹਰਜਿੰਦਰ ਸਿੰਘ ਲਾਡੀ, ਸਰਤਾਜ ਸਿੰਘ, ਸਿਮਰਨਜੀਤ ਸਿੰਘ ਸੈਣੀ ਮਾਜਰਾ, ਜਰਨੈਲ ਸਿੰਘ ਖ਼ਾਲਸਾ, ਕੁਲਦੀਪ ਸਿੰਘ ਫ਼ਿਰੋਜ਼ਪੁਰ, ਗੁਰਚਰਨ ਸਿੰਘ ਦਮਹੇੜੀ, ਬਲਮਜੀਤ ਸਿੰਘ ਪਿ੍ੰਸੀ, ਗੁਰਦੀਪ ਸਿੰਘ ਸਾਬਕਾ ਸਰਪੰਚ ਜਲਵੇੇੜਾ, ਸਰਬਜੀਤ ਸਿੰਘ ਡੰਘੇੜੀਆਂ, ਰਵਿੰਦਰ ਸਿੰਘ ਮਨੈਲਾ, ਕਾਬਲ ਸਿੰਘ ਝਾਂਮਪੁਰ, ਜਗਜੀਤ ਸਿੰਘ ਜੱਗਾ, ਹਰਪ੍ਰੀਤ ਸਿੰਘ, ਜਸਵੀਰ ਸਿੰਘ ਸੇਖੋਂ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ. ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ 'ਆਪ' ਦੇ ਕੌਂਸਲਰ ਨੇ ਮੰਡੀ ਗੋਬਿੰਦਗੜ੍ਹ 'ਚ ਨਸ਼ਾ ਖੁੱਲ੍ਹੇਆਮ ਵਿਕਣ ਦੇ ਲਗਾਏ ਦੋਸ਼-ਰਾਜੂ ਖੰਨਾ
Ad Position 24