14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਤਾਜ ਸ਼ਿੰਗਾਰਾ ਸਿੰਘ ਸਲਾਣਾ ਦੇ ਸਿਰ ਸਜਿਆ

Ad Position 21
No active advertisement
ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਬਤੌਰ ਚੇਅਰਮੈਨ ਵਜੋਂ ਸ਼ਿੰਗਾਰਾ ਸਿੰਘ ਸਲਾਣਾ ਅਤੇ ਗੁਰਵਿੰਦਰ ਸਿੰਘ ਨੇ ਵਾਈਸ ਚੇਅਰਮੈਨ ਵਜੋਂ ਰਸਮੀ ਤੌਰ ਤੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਲਿਬੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਨਵਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪੇਂਡੂ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ | ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ 'ਤੇ ਖਰਾ ਉੱਤਰੇਗੀ | ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿਹਾਤੀ ਵਿਕਾਸ ਸਮੇਤ ਪਿੰਡ-ਪਿੰਡ 'ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰੀਸ਼ਦ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਧਰਤੀ ਹੇਠਲਾ ਪਾਣੀ ਬਚਾਉਣ ਲਈ 15 ਹਜ਼ਾਰ ਕਿੱਲੋਮੀਟਰ ਨਹਿਰਾਂ, ਮਾਈਨਰ, ਖਾਲ਼ੇ ਪੱਕੇ ਕੀਤੇ ਅਤੇ ਪਹਿਲਾਂ ਵਰਤੇ ਜਾਂਦੇ 25 ਫ਼ੀਸਦੀ ਨਹਿਰੀ ਪਾਣੀ ਨੂੰ 75 ਫ਼ੀਸਦੀ ਵਰਤਣ ਦੀ ਵੱਡੀ ਪਹਿਲਕਦਮੀ ਕੀਤੀ ਹੈ | ਨਵੇਂ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਸਿੰਘ ਲਿਬੜਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲੇ੍ਹ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਇਸ ਮੌਕੇ 'ਆਪ' ਦੇ ਐਸ.ਸੀ ਵਿੰਗ ਦੇ ਸੂਬਾ ਇੰਚਾਰਜ ਗੁਰਪ੍ਰੀਤ ਸਿੰਘ ਜੀ.ਪੀ, ਚੇਅਰਮੈਨ ਜੈਨਕੋ ਪੰਜਾਬ ਨਵਜੋਤ ਸਿੰਘ ਜਰਗ, ਓਾਕਾਰ ਸਿੰਘ ਚੌਹਾਨ, ਚੇਅਰਪਰਸਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਐਡਵੋਕੇਟ ਮਨੀ ਬੜਿੰਗ, ਰਣਜੀਤ ਸਿੰਘ ਪਨਾਗ, ਦਿਲਪ੍ਰੀਤ ਭੱਟੀ, ਅਮਰਿੰਦਰ ਸਿੰਘ ਮੰਡੋਫਲ, ਅਵਤਾਰ ਟੈਣੀ, ਜਗਦੀਪ ਸਿੰਘ ਮਾਂਗਟ, ਪ੍ਰਦੀਪ ਸਿੰਘ ਕੰਜਾਰੀ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ ਵਿੱਕੀ ਚਾਹਲ, ਜਸਕਰਨ ਸਿੰਘ, ਗੁਰਮਨ ਸਿੰਘ, ਅਮਨਦੀਪ ਸਿੰਘ,ਜਗਦੀਪ ਸਿੰਘ, ਦਰਸ਼ਨ ਸਿੰਘ ਚੀਮਾ, ਜਿੰਮੀ ਸਰਪੰਚ, ਏ.ਡੀ.ਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ- ਹਰਪਾਲ ਸਿ... ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ. ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ
Ad Position 24