ਖਮਾਣੋਂ, 5 ਜੂਨ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਇਸ ਦਿਹਾੜੇ ਮੌਕੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਪੁਰਾਣੇ ਰੁੱਖਾਂ ਨੂੰ ਵੀ ਸੰਭਾਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਮਨੁੱਖ ਵਾਤਾਵਰਨ ਨਾਲ ਖਿਲਵਾੜ ਕਰ ਰਿਹਾ ਹੈ, ਜਿਸ ਕਾਰਨ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ | ਇਸ ਸਮੱਸਿਆ ਦੇ ਹੱਲ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਸਭ ਨੂੰ ਇਕ ਜੁੱਟ ਹੋ ਕੇ ਅੱਗੇ ਆਉਣਾ ਪਵੇਗਾ ਅਤੇ ਸਾਨੂੰ ਸਭ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪੋ ਆਪਣੇ ਘਰਾਂ ਵਿਚ ਫੁੱਲ, ਸਜਾਵਟੀ ਬੂਟੇ ਅਤੇ ਤੁਲਸੀ ਦੇ ਬੂਟੇ ਆਦਿ ਜ਼ਰੂਰ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸਕੂਲ ਦੇ ਪਾਰਕ ਵਿਚ ਬੂਟੇ ਵੀ ਲਗਾਏ ਗਏ |