31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ 'ਚ ਜੀ.ਐਸ.ਟੀ, ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਦੀ ਕੀਤੀ ਨਿੰਦਾ

Ad Position 21
No active advertisement
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ.7 'ਚ ਧੰਨਵਾਦੀ ਦੌਰੇ ਸਮੇਂ ਸੁਖਦੇਵ ਸਿੰਘ ਅਤਲੀ, ਬੰਟੀ ਜੱਸੜਾਂ ਦੀ ਸਮੁੱਚੀ ਟੀਮ ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਰਤ ਭੂਸ਼ਨ ਟੋਨੀ, ਜਰਨੈਲ ਸਿੰਘ ਮਾਜਰੀ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ | ਅਜੀਤ ਤਸਵੀਰ <br/> ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 14 ਵਿਚ ਧੰਨਵਾਦੀ ਦੌਰੇ ਸਮੇਂ ਭਰਵੀਂ ਮੀਟਿੰਗ ਕਰਨ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਿਮਰਨਜੀਤ ਸਿੰਘ ਧਾਲੀਵਾਲ ਤੇ ਸੀਨੀਅਰ ਲੀਡਰਸ਼ਿਪ | ਅਜੀਤ ਤਸਵੀਰ <br/> 07-06-2026
ਮੰਡੀ ਗੋਬਿੰਦਗੜ੍ਹ, 6 ਜੂਨ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ਵਿਚ ਧੰਨਵਾਦੀ ਦੌਰੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਹਿਰ ਦੇ ਉਦਯੋਗਪਤੀਆਂ 'ਤੇ ਜੀ.ਐੱਸ.ਟੀ., ਇਨਕਮ ਟੈਕਸ, ਸੇਲ ਟੈਕਸ ਵਿਭਾਗਾਂ ਵਲੋਂ ਮਾਰੇ ਜਾ ਰਹੇ ਛਾਪਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਸ ਪ੍ਰੇਸ਼ਾਨੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ਜੀ.ਐੱਸ.ਟੀ., ਆਮਦਨ ਕਰ ਅਤੇ ਵਿੱਕਰੀ ਕਰ ਵਿਭਾਗਾਂ ਦੀਆਂ ਟੀਮਾਂ ਰੋਜ਼ਾਨਾ ਸ਼ਹਿਰ ਵਿਚ ਆ ਕੇ ਕਾਰੋਬਾਰੀ ਭਾਈਚਾਰੇ ਵਿਚ ਡਰ ਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਨਅਤੀ ਅਦਾਰਿਆਂ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਮੌਜੂਦਾ ਸਰਕਾਰ ਆਪਣੀਆਂ ਏਜੰਸੀਆਂ ਨੂੰ ਇਮਾਨਦਾਰ ਉਦਯੋਗਪਤੀਆਂ ਨੂੰ ਰੋਜ਼ ਪਰੇਸ਼ਾਨ ਕਰਨ ਲਈ ਵਰਤ ਰਹੀ ਹੈ | ਇਹ ਸਿਆਸੀ ਬਦਲਾਖੋਰੀ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਤੋਂ ਵੱਧ ਕੁਝ ਨਹੀਂ | ਰਾਜੂ ਖੰਨਾ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ 'ਤੇ ਭਰੋਸਾ ਦਿੱਤਾ ਹੈ ਕਿ ਜਦੋਂ ਵੀ ਅਕਾਲੀ ਦਲ ਸੱਤਾ ਵਿਚ ਆਵੇਗਾ, ਕਿਸੇ ਵੀ ਉਦਯੋਗਪਤੀ ਨੂੰ ਅਜਿਹੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਭਾਰਤ ਭੂਸ਼ਨ ਟੋਨੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਨਾਜ਼ਰ ਸਿੰਘ, ਜਰਨੈਲ ਸਿੰਘ ਮਾਜਰੀ, ਸੋਮਨਾਥ ਅਜਨਾਲੀ, ਸੁਖਵਿੰਦਰ ਸਿੰਘ ਜੱਸੜ੍ਹਾਂ, ਸੁਖਦੇਵ ਸਿੰਘ ਅਤਲੀ, ਬਲਜੀਤ ਕੌਰ, ਸਿਮਰਨਜੀਤ ਸਿੰਘ ਧਾਲੀਵਾਲ, ਹਰਪਿੰਦਰ ਸਿੰਘ ਭੂਰਾ, ਬਲਜੀਤ ਸਿੰਘ ਬੰਟੀ ਰਹਿਲ, ਹਰਪਾਲ ਸਿੰਘ ਨਸਰਾਲੀ, ਸੱਤਪਾਲ ਸੱਤਾ, ਕੰਵਲਜੀਤ ਕੌਰ, ਹਰਮੇਸ਼ ਸਿੰਘ ਰਾਣਾ, ਪਰਮਿੰਦਰ ਸਿੰਘ ਸਲਾਣਾ, ਮਧੂਮੀਤ ਵਡੇਰਾ, ਗੁਰਪ੍ਰੀਤ ਸਿੰਘ ਨੋਨੀ, ਸੁਖਵਿੰਦਰ ਕੌਰ ਸੁੱਖੀ, ਬਿਕਰਮ ਸਿੰਘ, ਹਰਪਾਲ ਸਿੰਘ ਮੱਗੋ, ਨਸੀਬ ਸਿੰਘ, ਰੌਸ਼ਨ ਸਿੰਘ, ਲੁਕੇਸ ਗੁਪਤਾ, ਭੁਪਿੰਦਰ ਕੌਰ, ਜਗਦੇਵ ਸਿੰਘ ਜੱਗੀ, ਹਰਮੀਤ ਸਿੰਘ ਖ਼ਾਲਸਾ, ਪਿ੍ੰਸ ਛੱਤਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਦਯੋਗਪਤੀ ਤੇ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 2 ਵੱਖ-ਵੱਖ ਮਾਮਲਿਆਂ 'ਚ ਅਦਾਲਤੀ ਭਗੌੜਿਆਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਹਲਕੇ ਦੇ 10 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ
Ad Position 24