31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ-ਸਹਾਇਕ ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 07-06-2026
ਫ਼ਤਹਿਗੜ੍ਹ ਸਾਹਿਬ, 6 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਤੇ ਵਾਰ ਮੁਹਿੰਮ ਤਹਿਤ ਉਸਾਰੀ ਅਧੀਨ ਬਿਲਡਿੰਗਾਂ, ਪਲਾਟਾਂ ਅਤੇ ਨਰਸਰੀਆਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਜੀ.ਟੀ. ਰੋਡ ਤੇ ਸਰਕਾਰੀ ਨਰਸਰੀ ਸਰਹਿੰਦ, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਵਲੋਂ ਚਾਏ ਸੂਟਾ ਬਾਰ ਨੇੜੇ ਨਰਸਰੀ, ਜ਼ਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਜ਼ਿਲਾ ਹਸਪਤਾਲ ਦੀ ਕੰਸਟਰੱਕਸ਼ਨ ਸਾਈਡ, ਜ਼ਿਲਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਤਲਾਣੀਆਂ ਨੇੜੇ ਨਰਸਰੀ, ਡਾ. ਸੰਪਨ ਅਤਰੀ ਵਲੋਂ ਰਿਲਾਇੰਸ ਸਮਾਰਟ ਮਾਲ ਨੇੜੇ ਨਰਸਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ, ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ਅਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ | ਜ਼ਿਲਾ ਹਸਪਤਾਲ ਦੀ ਕੰਸਟਰੱਕਸ਼ਨ ਸਾਈਡ ਤੇ ਮੱਛਰ ਦੇ ਲਾਰਵੇ ਦੀ ਚੈਕਿੰਗ ਕਰਨ ਮੌਕੇ ਸਹਾਇਕ ਸਿਵਲ ਡਾ. ਕੰਵਲਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹਨ | ਉਨਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾਵੇ, ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਸਿਹਤ ਕਰਮਚਾਰੀ ਹਰੀ ਸਿੰਘ ਅਤੇ ਤੇਜ਼ ਨਵਕਿਰਨ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡੂਮੌਂਟ ਵਰਲਡ ਸਕੂਲ 'ਚ 'ਆਰਟ ਆਫ਼ ਲਿਵਿੰਗ' ਦਾ ਪੰਜ ਦਿਨਾ ਵਿਸ਼ੇਸ਼ ਕੈਂਪ ਸਮਾਪਤ ਅਗਲੀ ਖ਼ਬਰ 2 ਵੱਖ-ਵੱਖ ਮਾਮਲਿਆਂ 'ਚ ਅਦਾਲਤੀ ਭਗੌੜਿਆਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ
Ad Position 24