31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਾਕਾ ਨੀਲਾ ਤਾਰਾ ਦੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-06-2026
ਫ਼ਤਹਿਗੜ੍ਹ ਸਾਹਿਬ, 6 ਜੂਨ (ਬਲਜਿੰਦਰ ਸਿੰਘ)-ਜੂਨ 1984 ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਨੇਤਰਹੀਣ ਕੀਰਤਨੀਏ ਸ਼ਹੀਦ ਭਾਈ ਅਮਰੀਕ ਸਿੰਘ ਦੀ ਨਿੱਘੀ ਯਾਦ ਵਿਚ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸ਼ਹੀਦ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਗਲੋਬਲ ਕਿਸਾਨ ਮਜ਼ਦੂਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਐਡਵੋਕੇਟ ਉਪਕਾਰ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਨੀਤੀਆਂ 'ਤੇ ਗੰਭੀਰ ਸਵਾਲ ਚੁੱਕੇ | ਉਨ੍ਹਾਂ ਆਖਿਆ ਕਿ 1984 ਦਾ ਦੁਖਾਂਤ ਸਿੱਖ ਇਤਿਹਾਸ ਦਾ ਅਜਿਹਾ ਜ਼ਖ਼ਮ ਹੈ, ਜੋ ਅੱਜ ਤੱਕ ਵੀ ਨਹੀਂ ਭਰ ਸਕਿਆ, ਕਿਉਂਕਿ ਦਹਾਕੇ ਬੀਤਣ ਦੇ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਲਈ ਠੋਕਰਾਂ ਖਾਣੀਆਂ ਪੈ ਰਹੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੰਗ ਕੀਤੀ ਕਿ ਪ੍ਰਸ਼ਾਸਨਿਕ ਲਾਲ-ਫ਼ੀਤਾਸ਼ਾਹੀ ਦੇ ਨਾਂਅ 'ਤੇ ਪੀੜਤਾਂ ਨੂੰ ਜ਼ਲੀਲ ਕਰਨਾ ਬੰਦ ਕੀਤਾ ਜਾਵੇ | ਉਪਕਾਰ ਸਿੰਘ ਨੇ ਜ਼ੋਰ ਦਿੱਤਾ ਕਿ ਵਾਰ-ਵਾਰ ਕਾਗਜ਼ਾਤਾਂ ਦੇ ਨਾਂਅ 'ਤੇ ਪ੍ਰੇਸ਼ਾਨ ਕਰਨ ਦੀ ਬਜਾਏ, ਸਰਕਾਰ ਵਲੋਂ ਐਲਾਨੀਆਂ ਸਾਰੀਆਂ ਬਣਦੀਆਂ ਸਹੂਲਤਾਂ ਅਤੇ ਮੁੜ-ਵਸੇਬੇ ਦੇ ਲਾਭ ਬਿਨਾਂ ਦੇਰੀ ਸਿੱਧੇ ਮੁਹੱਈਆ ਕਰਵਾਏ ਜਾਣ | ਇਸ ਮੌਕੇ ਫੈਡਰੇਸ਼ਨ ਦੇ ਹੋਰਨਾਂ ਆਗੂਆਂ ਅਤੇ ਸੰਗਤਾਂ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ | ਉਨ੍ਹਾਂ ਦੱਸਿਆ ਕਿ ਜਲਦ ਹੀ ਦੰਗਾ ਪੀੜਤਾਂ ਦਾ ਇਕ ਵਿੰਗ ਤਿਆਰ ਕੀਤਾ ਜਾਵੇਗਾ | ਇਸ ਮੌਕੇ 'ਤੇ ਸਤਨਾਮ ਸਿੰਘ, ਗੁਰਅੰਸ਼ ਸਿੰਘ, ਕੁਲਦੀਪ ਸਿੰਘ, ਸਾਬਕਾ ਹੈੱਡ ਰਾਗੀ ਭਾਈ ਗੁਰਚਰਨ ਸਿੰਘ ਦਰਦੀ, ਰਜਿੰਦਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੀਤਾ ਲਾਠੀਚਾਰਜ ਅਤਿ ਨਿੰਦਣਯੋਗ-ਪੰਧੇਰ ਅਗਲੀ ਖ਼ਬਰ ਮਾਤਾ ਰਾਣੀ ਮੰਦਰ ਸਰਹਿੰਦ ਵਿਖੇ ਐੱਮ.ਪੀ. ਲੈਡ ਫ਼ੰਡ 'ਚੋਂ ਵਾਟਰ ਕੂਲਰ ਸਥਾਪਿਤ
Ad Position 24