ਪੰਜਾਬ ਸਰਕਾਰ ਅਪ੍ਰੈਂਟਿਸ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ-ਡੀ.ਐਮ.ਐਫ.
ਅਜੀਤ ਡੈਸਕ
07-06-2026
ਅੱਜ ਪੰਜਾਬ ਸਰਕਾਰ ਬੇਰੁਜ਼ਗਾਰਾਂ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹੀ ਰਵਈਆ ਅਪਣਾ ਕਿ ਲੋਕਾਂ ਦੇ ਸੰਘਰਸ਼ਾਂ ਨੂੰ ਪੁਲਿਸ ਜਬਰ ਨਾਲ ਦਿਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਗੁਰਜੀਤ ਘੱਗਾ ਅਤੇ ਹਰਿੰਦਰ ਪਟਿਆਲਾ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਪਰਚੇ ਦਰਜ ਕਰਕੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ | ਅਤੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਉਨ੍ਹਾਂ ਨੂੰ ਪੂਰਾ ਕਰੇ ਅਤੇ ਅਪ੍ਰੈਂਟਿਸਸ਼ਿਪ ਪਾਸ ਬੇਰੁਜ਼ਗਾਰਾਂ ਨਾਲ ਸਰਕਾਰ ਗੱਲਬਾਤ ਕਰਕੇ ਉਨਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਇਨ੍ਹਾਂ ਤੋਂ ਇਲਾਵਾ ਕਿ੍ਸ਼ਨ ਚੌਹਾਣਕੇ, ਰਵਿੰਦਰ ਕੰਬੋਜ, ਐਸ.ਐਸ.ਏ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਚਮਕੌਰ ਅੰਟਾਲ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਤੋਂ ਪਰਮਵੀਰ ਸਿੰਘ ਵੀ ਸ਼ਾਮਿਲ ਹੋਏ¢