01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-06-2026
ਬਸੀ ਪਠਾਣਾਂ, 6 ਜੂਨ (ਐਚ.ਐਸ.ਗੌਤਮ)-ਪੰਜਾਬ ਨੂੰ ਮੁੜ ਰੰਗਲਾ ਅਤੇ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਬਸੀ ਪਠਾਣਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਵਿਧਾਇਕ ਨੇ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਨੂੰ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿਚ ਹੋਰ ਮਜ਼ਬੂਤੀ ਨਾਲ ਡੱਟਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੇ ਇਲਾਕਿਆਂ ਵਿਚ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਅਤੇ ਭਟਕੇ ਨੌਜਵਾਨਾਂ ਨੂੰ ਮੁੜ ਸਹੀ ਰਸਤੇ ਪਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਦੀਪਜੋਤ ਕੌਰ, ਰਾਜ ਕੁਮਾਰ ਡੀ.ਐਸ.ਪੀ ਬਸੀ ਪਠਾਣਾਂ, ਡੀ.ਐਸ.ਪੀ. ਖਮਾਣੋਂ ਗੁਰਮੀਤ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਸਾਹੀ ਅਤੇ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਡੇ-ਵਡੇਰਿਆਂ ਦੀ ਯਾਦ 'ਚ ਗੰਗੜ ਪਰਿਵਾਰਾਂ ਵਲੋਂ ਕੜ੍ਹੀ-ਚਾਵਲ ਦਾ ਲੰਗਰ ਤੇ ਛਬੀਲ ਲਗਾਈ ਅਗਲੀ ਖ਼ਬਰ ਗੁਰਦੇਵ ਟਿਵਾਣਾ ਦਾ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਚੇਅਰਮੈਨ ਬਣਨ 'ਤੇ ਚੇਅਰਮੈਨ ਅਬਲੋਵਾਲ ਤੇ ਉਨ੍ਹਾਂ ਦੀ ਟੀਮ ਨੇ ਕੀਤਾ ਸਨ...
Ad Position 24