01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵੱਡੇ-ਵਡੇਰਿਆਂ ਦੀ ਯਾਦ 'ਚ ਗੰਗੜ ਪਰਿਵਾਰਾਂ ਵਲੋਂ ਕੜ੍ਹੀ-ਚਾਵਲ ਦਾ ਲੰਗਰ ਤੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 07-06-2026
ਅਮਲੋਹ, 6 ਜੂਨ (ਕੇਵਲ ਸਿੰਘ)-ਪਿੰਡ ਸੌਂਟੀ ਵਿਖੇ ਗੰਗੜ ਗੋਤ ਦੇ ਸਮੂਹ ਪਰਿਵਾਰਾਂ ਵਲੋਂ ਆਪਣੇ ਵੱਡੇ-ਵਡੇਰਿਆਂ ਦੀ ਯਾਦ ਨੂੰ ਸਮਰਪਿਤ ਕੜੀ-ਚਾਵਲ ਦੇ ਲੰਗਰ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੇਵਾ ਕਾਰਜ ਵਿਚ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਸੇਵਾ ਕੀਤੀ | ਇਸ ਮੌਕੇ ਰਾਹਗੀਰਾਂ ਨੇ ਲੰਗਰ ਛਕਿਆ ਅਤੇ ਠੰਢਾ ਮਿੱਠਾ ਜਲ ਪੀ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ | ਉਨ੍ਹਾਂ ਨੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਮਾਜ ਵਿਚ ਆਪਸੀ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ-ਵਡੇਰਿਆਂ ਦੀ ਯਾਦ ਵਿਚ ਇਹ ਸੇਵਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਗੰਗੜ ਗੋਤ ਦੇ ਸਮੂਹ ਪਰਿਵਾਰਾਂ ਦੇ ਸਹਿਯੋਗ ਨਾਲ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵਾ ਦੇ ਕਾਰਜ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਗਿੱਲ ਬਿਲਾਸਪੁਰ ਭਾਕਿਯੂ ਸਿੱਧੂਪੁਰ ਬਲਾਕ ਖਮਾਣੋਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ
Ad Position 24