12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ 544 ਪੋਲਿੰਗ ਬੂਥਾਂ 'ਤੇ ਲਗਾਏ ਗਏ ਵੋਟਰ ਮੈਪਿੰਗ ਕੈਂਪ

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ ਪੋਲਿੰਗ ਬੂਥ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ <br/> 08-06-2026
ਫ਼ਤਹਿਗੜ੍ਹ ਸਾਹਿਬ, 7 ਜੂਨ (ਰਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 544 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨਾਲ ਜੋੜਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ | ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਮੈਪਿੰਗ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਜਾਵੇ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕੁੱਲ 4 ਲੱਖ 54 ਹਜ਼ਾਰ 180 ਰਜਿਸਟਰਡ ਵੋਟਰਾਂ ਵਿਚੋਂ ਕਰੀਬ 3 ਲੱਖ 99 ਹਜ਼ਾਰ 51 ਵੋਟਰਾਂ ਦੀ ਮੈਪਿੰਗ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ ਕਰੀਬ 88 ਫ਼ੀਸਦੀ ਬਣਦਾ ਹੈ | ਉਨ੍ਹਾਂ ਇਸ ਮਹੱਤਵਪੂਰਨ ਕਾਰਜ ਵਿਚ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ ਅਤੇ ਹੋਰ ਸਬੰਧਿਤਾਂ ਦੀ ਸ਼ਲਾਘਾ ਕੀਤੀ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਇਸ ਹੈਲਪ ਡੈਸਕ ਰਾਹੀਂ ਵੋਟਰ ਸੂਚੀਆਂ ਨਾਲ ਸਬੰਧਤ ਦਾਅਵਿਆਂ, ਇਤਰਾਜ਼ਾਂ, ਨਾਮ ਦਰਜ ਕਰਵਾਉਣ, ਸੋਧ ਅਤੇ ਹੋਰ ਲੋੜੀਂਦੀ ਜਾਣਕਾਰੀ ਬਾਰੇ ਮਾਰਗ ਦਰਸ਼ਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੇ ਖਰੜੇ ਦਾ ਪ੍ਰਕਾਸ਼ਨ 3 ਅਗਸਤ 2026 ਨੂੰ ਕੀਤਾ ਜਾਵੇਗਾ | ਇਸ ਤੋਂ ਬਾਅਦ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਜਾਰੀ ਰਹੇਗੀ | ਉਨ੍ਹਾਂ ਸਮੂਹ ਵੋਟਰਾਂ, ਬੀ.ਐਲ.ਏਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਆਪਣਾ ਸਹਿਯੋਗ ਦੇਣ | ਇਸਦੇ ਨਾਲ ਹੀ ਵਿਧਾਨ ਸਭਾ ਚੋਣ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਤਹਿਸੀਲਦਾਰ-ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਸ਼ਾਲ ਵਰਮਾ ਵੱਲੋਂ ਵੀ ਸਰਹਿੰਦ ਦੇ ਵੱਖ-ਵੱਖ ਬੂਥਾਂ ਤੇ ਜਾਕੇ ਕੈਂਪਾਂ ਦਾ ਜਾਇਜ਼ਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਭਾਰੀ ਬੱਲ, ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਿਲ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੀਆਂ ਟੀਮਾਂ ਨੇ ਕੀਤਾ ਬਾਲ ਸੰਸਕਾਰ ਕੇਂਦਰਾਂ ਦਾ ਦੌਰਾ
Ad Position 24