12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਭਾਰੀ ਬੱਲ, ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਿਲ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਹੋਰ | <br/> 08-06-2026
ਫ਼ਤਹਿਗੜ੍ਹ ਸਾਹਿਬ, 7 ਜੂਨ (ਬਲਜਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖਰੌੜੇ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਾਹਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਆਗੂ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਸਿਆਸੀ ਉਲਟਫੇਰ ਨੇ ਇਲਾਕੇ ਵਿਚ ਅਕਾਲੀ ਦਲ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ | ਇਸ ਮੌਕੇ ਸ. ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂ ਨਾਹਰ ਸਿੰਘ, ਜਸਵੀਰ ਸਿੰਘ ਜੱਸੀ, ਹਰਨੇਕ ਸਿੰਘ ਰਾਜਕੁਮਾਰ, ਪਿਆਰਾ ਸਿੰਘ, ਲਾਭ ਸਿੰਘ, ਹਰੀ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ, ਬਾਬਾ ਦੀਪ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਰਾਮਦਾਸ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਦੂਜੀਆਂ ਰਵਾਇਤੀ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਲਾਰੇ-ਲੱਪਿਆਂ ਤੋਂ ਤੰਗ ਆ ਕੇ ਅੱਜ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਦੀ ਨਿਗਾਹ ਨਾਲ ਦੇਖ ਰਿਹਾ ਹੈ | ਉਨ੍ਹਾਂ ਕਿਹਾ ਕਿ ਨਾਹਰ ਸਿੰਘ ਅਤੇ ਇਨ੍ਹਾਂ ਦੀ ਸਮੁੱਚੀ ਟੀਮ ਦੇ ਮਿਹਨਤੀ ਆਗੂਆਂ ਦੇ ਪਾਰਟੀ ਵਿਚ ਆਉਣ ਨਾਲ ਪਿੰਡ ਖਰੌੜੇ ਤੇ ਆਸ-ਪਾਸ ਦੇ ਖੇਤਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ਼ ਬਹੁਤ ਉੱਚਾ ਹੋਇਆ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ, ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਬੀ.ਸੀ. ਵਿੰਗ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ, ਲਖਵੀਰ ਸਿੰਘ ਸਰਾਣਾ ਸਰਕਲ ਪ੍ਰਧਾਨ ਚਨਾਰਥਲ ਕਲਾਂ, ਬਲਵਿੰਦਰ ਸਿੰਘ ਬਰਕਤਪੁਰ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰਹਿੰਦ ਨੇ ਸੰਬੋਧਨ ਕੀਤਾ | ਇਸ ਮੌਕੇ ਮੰਚ ਸਕੱਤਰ ਦੀ ਭੂਮਿਕਾ ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ ਨੇ ਨਿਭਾਈ | ਇਸ ਮੌਕੇ ਡਾ. ਪਰਵਿੰਦਰ ਸਿੰਘ ਪ੍ਰਧਾਨ ਐਸ.ਸੀ. ਵਿੰਗ, ਮਨਜੀਤ ਸਿੰਘ ਮਾਨ ਵਾਈਸ ਪ੍ਰਧਾਨ, ਸੁਖਦੀਪ ਸਿੰਘ ਬਹਿਲੋਲਪੁਰ, ਗੁਰਦੀਪ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਦੇਸ ਰਾਜ ਸਾਬਕਾ ਸਰਪੰਚ, ਕਰਮ ਸਿੰਘ, ਜਗਪ੍ਰੀਤ ਸਿੰਘ, ਜਸਵੀਰ ਸਿੰਘ, ਜਗਵੀਰ ਸਿੰਘ, ਸਤਿੰਦਰ ਕੁਮਾਰ ਪੱਪੂ, ਜਸਪਾਲ ਸਿੰਘ ਸਾਬਕਾ ਸਰਪੰਚ ਖਰੌੜਾ, ਅਵਤਾਰ ਸਿੰਘ ਜੱਸਲ, ਪਰਮਜੀਤ ਸਿੰਘ, ਨੰਬਰਦਾਰ ਜਰਨੈਲ ਸਿੰਘ, ਤਰਸੇਮ ਸਿੰਘ ਬਧੌਛੀ, ਦਲਜੀਤ ਸਿੰਘ ਘੁੰਮਣ, ਪ੍ਰਭਜੋਤ ਸਿੰਘ, ਜਸਕਰਨ ਸਿੰਘ, ਅਵਤਾਰ ਸਿੰਘ ਘੁੰਮਣ, ਗੁਲਜਾਰ ਸਿੰਘ ਅੱਤਾਪੁਰ, ਰਣਜੀਤ ਸਿੰਘ ਨੰਬਰਦਾਰ, ਰਣਜੀਤ ਸਿੰਘ ਘੁੰਮਣ, ਬਲਜਿੰਦਰ ਸਿੰਘ, ਇਕਬਾਲ ਸਿੰਘ, ਅਮਰ ਸਿੰਘ ਘੁੰਮਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਰ 'ਤੇ ਇੱਟਾਂ-ਰੋੜੇ ਅਤੇ ਸ਼ਰਾਬ ਦੀਆਂ ਬੋਤਲਾਂ ਨਾਲ ਹਮਲਾ ਕਰਨ ਵਾਲਿਆਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ 544 ਪੋਲਿੰਗ ਬੂਥਾਂ 'ਤੇ ਲਗਾਏ ਗਏ ਵੋਟਰ ਮੈਪਿੰਗ ਕੈਂਪ
Ad Position 24