10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੇਂਦਰ ਸਰਕਾਰ ਘਰੇਲੂ ਗੈਸ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਵੇ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 08-06-2026
ਅਮਲੋਹ, 7 ਜੂਨ (ਅੰਮਿ੍ਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਕਲਾਲਮਾਜਰਾ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਕੇਂਦਰ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ 913 ਤੋਂ ਵਧਾ ਕੇ 942 ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਹ ਵਾਧਾ ਮਹਿੰਗਾਈ ਦੀ ਮਾਰ ਹੇਠ ਦੱਬੇ ਆਮ ਪਰਿਵਾਰਾਂ 'ਤੇ ਹੋਰ ਬੋਝ ਪਾਏਗਾ ਅਤੇ ਸਰਕਾਰ ਨੂੰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਰਾਜੂ ਖੰਨਾ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਇਹ ਦੂਜਾ ਵਾਧਾ ਹੈ, ਜਦਕਿ ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੇ ਵੀ ਲੋਕਾਂ ਦੇ ਘਰੇਲੂ ਬਜਟ ਨੂੰ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਐਲ.ਪੀ.ਜੀ. ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਪਰਿਵਾਰਾਂ ਲਈ ਰਸੋਈ ਦਾ ਖ਼ਰਚ ਚਲਾਉਣਾ ਮੁਸ਼ਕਲ ਹੋ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ 500 ਰੁਪਏ ਕੀਤੀ ਜਾਵੇ ਤਾਂ ਜੋ ਹਰ ਪਰਿਵਾਰ ਸਾਫ਼ ਬਾਲਣ ਦੀ ਵਰਤੋਂ ਕਰ ਸਕੇ | ਇਸ ਮੌਕੇ ਰਾਜੂ ਖੰਨਾ ਦਾ ਪਿੰਡ ਕਲਾਲਮਾਜਰਾ ਦੀ ਸਮੁੱਚੀ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਵਿਚ ਕਸ਼ਮੀਰਾ ਸਿੰਘ ਆਹਲੂਵਾਲੀਆ, ਸਦੀਕ ਮੁਹੰਮਦ, ਸਲੀਮ ਮੁਹੰਮਦ, ਬਲਵਿੰਦਰ ਸਿੰਘ, ਨਾਜ਼ਰ ਸਿੰਘ, ਗੁਲਜ਼ਾਰ ਸਿੰਘ, ਨਾਹਰ ਸਿੰਘ, ਰੁਪਿੰਦਰ ਸਿੰਘ, ਕਾਦਰ ਅਲੀ, ਸਾਹਿਬਦੀਨ, ਆਸ਼ੂ ਮੁਹੰਮਦ, ਕਾਲੂ ਖਾਨ, ਮੇਜਰ ਸਿੰਘ, ਮਹਿਮਾ ਸਿੰਘ, ਪੱਪੂ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ, ਪ੍ਰੇਮ ਸਿੰਘ, ਹਾਕਮ ਸਿੰਘ, ਸ਼ਾਕਾ ਖਾਨ, ਰਸ਼ੀਦ ਮੁਹੰਮਦ ਅਤੇ ਰਮਜ਼ਾਨ ਮੁਹੰਮਦ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਕੌਂਸਲਰ ਗੁਰਜੀਤ ਬਾਜਵਾ ਅਤੇ ਐਡ. ਹਰਕੰਵਲ ਸਿੰਘ ਨੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ
Ad Position 24