ਸੰਘੋਲ, 7 ਜੂਨ (ਪਰਮਵੀਰ ਸਿੰਘ ਧਨੋਆ)-ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਦੀ ਇਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜਗਦੀਪ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਲੁਧਿਆਣਾ ਵਿਖੇ ਆਯੋਜਿਤ ਕੀਤੀ ਗਈ | ਮੀਟਿੰਗ ਬਾਰੇ ਏਥੇ ਜਾਣਕਾਰੀ ਸਾਂਝੀ ਕਰਦਿਆਂ ਮਹੇਸ਼ ਕਾਲੀਆ ਕੋਟਲਾ ਅਜਨੇਰ ਸੂਬਾ ਜਰਨਲ ਸਕੱਤਰ ਨੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਠੇਕਾ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਠੇਕਾ ਅਤੇ ਡੀ.ਸੀ. ਰੇਟ ਕਰਮਚਾਰੀਆਂ ਦੇ ਡਾਟੇ ਦੀ ਤਸਦੀਕ (ਵੈਰੀਫਿਕੇਸ਼ਨ) ਲਈ ਵਿਭਾਗ ਵਲੋਂ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ ਅਤੇ ਇਸ ਪ੍ਰਕਿਰਿਆ ਵਿਚ ਸੰਬੰਧਿਤ ਜਥੇਬੰਦੀ ਦੇ ਨੁਮਾਇੰਦੇ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ | ਇਸ ਮੀਟਿੰਗ ਦਾ ਮੁੱਖ ਉਦੇਸ਼ ਵਿੱਤ ਮੰਤਰੀ ਨਾਲ ਹੋਈ ਗੱਲਬਾਤ ਅਤੇ ਉਸ ਦੇ ਨਤੀਜਿਆਂ ਬਾਰੇ ਜ਼ਿਲ੍ਹਾ ਇਕਾਈਆਂ ਨੂੰ ਜਾਣੂ ਕਰਵਾਉਣਾ ਸੀ | ਸੂਬਾ ਪ੍ਰਧਾ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਵਲੋਂ ਡਾਟੇ ਦੀ ਤਸਦੀਕ ਸਬੰਧੀ ਟਾਲ-ਮਟੋਲ ਕੀਤੀ ਜਾਂਦੀ ਹੈ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਦਿੱਤੇ ਜਾਣ ਵਾਲੇ ਹਰ ਸੰਘਰਸ਼ ਦੇ ਸੱਦੇ ਵਿਚ ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ 100 ਫ਼ੀਸਦੀ ਸ਼ਮੂਲੀਅਤ ਕਰੇਗੀ | ਇਸ ਮੌਕੇ ਗੁਰਲਾਭ ਸਿੰਘ ਉਪ ਪ੍ਰਧਾਨ, ਅਨੰਤ ਕੁਮਾਰ, ਜਸਪ੍ਰੀਤ ਸਿੰਘ, ਮਾਨਵ, ਸਤਨਾਮ ਸਿੰਘ, ਰੋਹਿਤ ਅਤੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਹੋਰ ਆਗੂ ਹਾਜ਼ਰ