10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜੇਸ਼ ਸਿੰਗਲਾ ਨੂੰ ਲਗਾਇਆ ਸੂਬਾ ਪ੍ਰਚਾਰ ਸਕੱਤਰ

Ad Position 21
No active advertisement
ਅਜੀਤ ਡੈਸਕ 08-06-2026
ਫ਼ਤਹਿਗੜ੍ਹ ਸਾਹਿਬ, 7 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਨੂੰ ਪੰਜਾਬ 'ਚ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂਆਂ ਵੱਖ-ਵੱਖ ਅਹੁਦੇਦਾਰੀਆਂ ਦਿੱਤੀਆਂ ਗਈਆਂ | ਜਿਸ ਦੇ ਤਹਿਤ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਤੇ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵਲੋਂ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੂੰ ਸੂਬੇ ਦਾ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਸੂਬਾ ਪ੍ਰਚਾਰ ਸਕੱਤਰ ਰਾਜੇਸ਼ ਸਿੰਗਲਾ ਨੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕਰਦੀਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਵਿਸ਼ਵਾਸ ਉਨ੍ਹਾਂ 'ਤੇ ਜਤਾਇਆ ਗਿਆ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਪਿੰਡਾਂ ਵਿਚ ਪਾਰਟੀ ਦੀਆਂ ਇਕਾਈਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹ ਸੈਣੀ ਮਾਜਰਾ ਵਿਖੇ ਕਾਂਗਰਸੀ ਆਗੂ ਮਨਜੀਤ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਡਾ. ਧਰਮਿੰਦਰ ਸਿੰਘ ਉੱਭਾ ਦੀ ਚੌਥੀ ਵਾਰਤਕ ਪੁਸਤਕ 'ਜੀਵਨ, ਮੁਹੱਬਤ ਅਤੇ ਚੜ੍ਹਦੀ ਕਲਾ' ਲੋਕ ਅਰਪਿਤ
Ad Position 24