29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਮੋਹਨ ਸਿੰਘ ਮਕਾਰੋਂਪੁਰ ਦਾ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਨਿਯੁਕਤ ਹੋਣ 'ਤੇ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਐਜੂਕੇਸ਼ਨ ਟਰੱਸਟ ਦੇ ਮੈਂਬਰ ਨਿਯੁਕਤ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਕੈਨੇਡਾ ਦੌਰੇ ਤੋਂ ਵਾਪਸ ਪਰਤਣ ਮਗਰੋਂ ਅੱਜ ਕਾਲਜ ਵਿਖੇ ਪਿ੍ੰਸੀਪਲ ਡਾ. ਲਖਵੀਰ ਸਿੰਘ ਅਤੇ ਟਰੱਸਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ |
ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ਦੀ ਪਿੰ੍ਰਸੀਪਲ ਗੁਰਪ੍ਰੀਤ ਕੌਰ ਨੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦਾ ਸਨਮਾਨ ਕਰਕੇ ਵਧਾਈ ਦਿੱਤੀ | ਇਸ ਮੌਕੇ ਜਥੇਦਾਰ ਮਕਾਰੋਂਪੁਰ ਨੇ ਕਾਲਜ ਪ੍ਰਬੰਧਕਾਂ ਵਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਸਮਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਉਹ ਟਰੱਸਟੀ ਮੈਂਬਰ ਵਜੋਂ ਕਾਲਜ ਦੀ ਬਿਹਤਰੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਦੇਣਗੇ | ਇਸ ਮੌਕੇ ਦੋਵੇਂ ਕਾਲਜਾਂ ਦੇ ਪਿ੍ੰਸੀਪਲਾਂ ਨੇ ਵੀ ਮਕਾਰੋਂਪੁਰ ਨੂੰ ਟਰੱਸਟੀ ਮੈਂਬਰ ਬਣਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ, ਦੂਰਅੰਦੇਸ਼ੀ ਅਤੇ ਸਮਾਜਿਕ ਸੇਵਾਵਾਂ ਦਾ ਲਾਭ ਕਾਲਜ ਨੂੰ ਜ਼ਰੂਰ ਮਿਲੇਗਾ | ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਨ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਨਵੇਂ ਟਰੱਸਟੀ ਮੈਂਬਰਾਂ ਦੇ ਸਹਿਯੋਗ ਨਾਲ ਸੰਸਥਾ ਹੋਰ ਉੱਚਾਈਆਂ ਨੂੰ ਛੂਹੇਗੀ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਮਨਮੋਹਨ ਸਿੰਘ ਮਕਾਰੋਂਪੁਰ ਲੰਮੇ ਸਮੇਂ ਤੋਂ ਪੰਥਕ, ਸਮਾਜਿਕ ਅਤੇ ਵਿੱਦਿਅਕ ਖੇਤਰਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਕਾਲਜ ਵਲੋਂ ਉਨ੍ਹਾਂ ਨੂੰ ਟਰੱਸਟੀ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪਣਾ ਇਕ ਸ਼ਲਾਘਾਯੋਗ ਫ਼ੈਸਲਾ ਹੈ, ਜਿਸ ਨਾਲ ਸੰਸਥਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ | ਇਸ ਮੌਕੇ ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਜਤੇਦਾਰ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ, ਬਲਰਾਜ ਸਿੰਘ, ਅਮਰਪ੍ਰੀਤ ਸਿੰਘ ਪੰਜਕੋਹਾ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 4 ਕਰੋੜ ਦੀ ਲਾਗਤ ਨਾਲ ਚੌਰਵਾਲਾ ਬਿਜਲੀ ਗਰਿੱਡ ਹੋਇਆ ਅਪਗ੍ਰੇਡ-ਵਿਧਾਇਕ ਰਾਏ ਅਗਲੀ ਖ਼ਬਰ ਰਿਮਟ ਦੇ ਐਨ.ਐਸ.ਐਸ. ਸੈੱਲ ਨੇ ਯੂਨੀਵਰਸਿਟੀ ਕੈਂਪਸ 'ਚ ਬੂਟੇ ਲਗਾਏ
Ad Position 24