29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੀਬੀ ਕਰਮਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਬਸੀ ਪਠਾਣਾਂ ਦੀ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਬੀਬੀ ਕਰਮਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਬਸੀ ਪਠਾਣਾਂ ਦੀ ਪ੍ਰਧਾਨ ਨਿਯੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਰਿਆ ਨੇ ਬੀਬੀ ਕਰਮਜੀਤ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਉਨਾਂ ਆਸ ਪ੍ਰਗਟਾਈ ਕਿ ਬੀਬੀ ਕਰਮਜੀਤ ਕੌਰ ਇਸਤਰੀ ਵਿੰਗ ਨੂੰ ਹੋਰ ਸਰਗਰਮ ਬਣਾਉਣ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਣਗੇ | ਬੀਬੀ ਕਰਮਜੀਤ ਕੌਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨਾਂ ਕਿਹਾ ਕਿ ਇਸਤਰੀ ਵਿੰਗ ਨੂੰ ਮਜ਼ਬੂਤ ਕਰਕੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਇਸ ਮੌਕੇ 'ਤੇ ਗੁਰਚਰਨ ਸਿੰਘ ਕੋਟਾਂ ਮੈਨੇਜਰ ਗੁਰਦੁਆਰਾ ਗੋਬਿੰਦਗੜ ਸਾਹਿਬ ਰਾਣਵਾਂ, ਮਨਵੀਰ ਸਿੰਘ ਤੇ ਪਾਰਟੀ ਦੇ ਹੋਰ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ. 13 ਦੇ ਨਵੇਂ ਇਲਾਕੇ 'ਚ 5 ਸਾਲਾਂ ਬਾਅਦ ਪਹੁੰਚੀ ਕੂੜਾ ਚੁੱਕਣ ਵਾਲੀ ਗੱਡੀ ਲੋਕਾਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਬਿਹਾਰ ਸੂਬੇ ਦੀ ਤਰਜ਼ 'ਚ ਪੰਜਾਬ 'ਚ ਵੀ ਪ੍ਰਵਾਸੀਆਂ ਲਈ ਜ਼ਮੀਨ ਖ਼ਰੀਦਣ, ਵੋਟ ਬਣਾਉਣ ਅਤੇ ਨੌਕਰੀ ਪ੍ਰਾਪਤ ਕਰਨ ਸੰਬੰਧੀ...
Ad Position 24