29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਰਸੇ ਨਾਲ ਜੁੜ ਕੇ ਸਮਾਜ ਸੇਵਾ ਦੇ ਕਾਰਜਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਸਮੇਂ ਦੀ ਲੋੜ-ਗੁਰਪ੍ਰੀਤ ਸਿੰਘ ਲਾਲੀ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਆਪਣੇ ਵਿਰਸੇ, ਧਾਰਮਿਕ ਪਰੰਪਰਾਵਾਂ ਅਤੇ ਸਮਾਜ ਸੇਵਾ ਨਾਲ ਜੁੜਨਾ ਹਰ ਇਨਸਾਨ ਦਾ ਫ਼ਰਜ਼ ਹੈ | ਸਮਾਜ ਦੀ ਭਲਾਈ ਲਈ ਕੀਤੇ ਗਏ ਨਿਸ਼ਕਾਮ ਕਾਰਜ ਹੋਰਨਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣਦੇ ਹਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਲਾਲੀ ਅਤੇ ਕੌਂਸਲਰ ਮੋਨਿਕਾ ਗਿੱਲ ਨੇ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਸਮਾਜ ਸੇਵਕ ਗੁਰਦੇਵ ਸਿੰਘ ਵਲੋਂ ਗੁਰੂ ਘਰ ਲਈ ਕੂਲਰ ਭੇਟ ਕਰਨ ਮੌਕੇ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਪ੍ਰਵਾਸੀ ਆਪਣੇ ਵਿਰਸੇ ਅਤੇ ਧਾਰਮਿਕ ਸੰਸਥਾਵਾਂ ਨਾਲ ਡੂੰਘਾ ਨਾਤਾ ਨਿਭਾ ਰਹੇ ਹਨ | ਸਮਾਜ ਸੇਵਕ ਗੁਰਦੇਵ ਸਿੰਘ ਵੀ ਸਮੇਂ-ਸਮੇਂ 'ਤੇ ਲੋਕ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਕੇ ਹੋਰਨਾਂ ਨੂੰ ਵੀ ਚੰਗੇ ਕੰਮਾਂ ਲਈ ਪ੍ਰੇਰਿਤ ਕਰਦੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਅਤੇ ਪ੍ਰੇਰਨਾਦਾਇਕ ਉਪਰਾਲਾ ਹੈ | ਇਸ ਮੌਕੇ ਸਮਾਜ ਸੇਵਕ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸ਼ਰਧਾਲੂ ਵਲੋਂ ਜਾਣਕਾਰੀ ਮਿਲੀ ਸੀ ਕਿ ਗੁਰਦੁਆਰਾ ਸਾਹਿਬ ਵਿਚ ਰੋਜ਼ਾਨਾ ਸੁਖਮਨੀ ਸਾਹਿਬ ਦੀ ਸੇਵਾ ਕਰਨ ਵਾਲੀਆਂ ਬੀਬੀਆਂ ਨੂੰ ਗਰਮੀ ਦੇ ਮੌਸਮ ਵਿਚ ਕੂਲਰ ਦੀ ਲੋੜ ਹੈ | ਇਸ ਲੋੜ ਨੂੰ ਮਹਿਸੂਸ ਕਰਦਿਆਂ ਉਨ੍ਹਾਂ ਨੇ ਆਪਣੇ ਦਸਵੰਧ 'ਚੋਂ ਇਹ ਸੇਵਾ ਨਿਭਾਉਣ ਦਾ ਫ਼ੈਸਲਾ ਕੀਤਾ, ਤਾਂ ਜੋ ਸੰਗਤ ਨੂੰ ਸੁਵਿਧਾ ਮਿਲ ਸਕੇ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵਕ ਗੁਰਦੇਵ ਸਿੰਘ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਲਾਲੀ ਅਤੇ ਕੌਂਸਲਰ ਮੋਨਿਕਾ ਗਿੱਲ ਨੂੰ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਪਾਲ ਸਿੰਘ ਚੱਢਾ, ਗੁਰਚਰਨ ਸਿੰਘ, ਬਲਵਿੰਦਰ ਕੌਰ, ਸੁਖਵਿੰਦਰ ਕੌਰ, ਰਾਜ ਕੌਰ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਵਿਚ 90 ਦਿਨਾਂ ਦਾ ਵਾਧਾ-ਡਾ. ਰਾਜੇਸ਼ ਕੁਮਾਰ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਧਰਨਾ
Ad Position 24