29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਵਿਚ 90 ਦਿਨਾਂ ਦਾ ਵਾਧਾ-ਡਾ. ਰਾਜੇਸ਼ ਕੁਮਾਰ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਮਮਤਾ ਦਿਵਸ ਦੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਉਨ੍ਹਾਂ ਟੀਕਾਕਰਨ ਰਜਿਸਟਰ, ਵੈਕਸੀਨ ਦੇ ਰੱਖ-ਰਖਾਅ ਸਬੰਧੀ, ਬਾਓ ਮੈਡੀਕਲ ਵੇਸਟ ਮੈਨੇਜਮੈਂਟ, ਵੈਕਸੀਨ ਦੀ ਮਿਆਦ, ਐਮ.ਸੀ.ਪੀ. ਕਾਰਡ ਆਦਿ ਦੀ ਜਾਂਚ ਕੀਤੀ ਅਤੇ ਬੱਚਿਆਂ ਦਾ ਟੀਕਾਕਰਨ ਕਰਾਉਣ ਲਈ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ | ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ 14 ਸਾਲ ਦੀ ਉਮਰ ਤੇ ਐਚ.ਪੀ.ਵੀ. ਦੀ ਵੈਕਸੀਨ ਲਗਾਉਣ ਦੀ 90 ਦਿਨਾਂ ਲਈ ਮੁਹਿੰਮ ਵਿੱਡੀ ਗਈ ਸੀ, ਜਿਸ ਨੂੰ ਹੋਰ ਅੱਗੇ 90 ਦਿਨਾਂ ਲਈ ਵਧਾ ਦਿੱਤਾ ਗਿਆ ਹੈ, ਜੋ ਅਗਸਤ ਮਹੀਨੇ ਤੱਕ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ 162 ਲੜਕੀਆਂ ਨੂੰ ਇਹ ਵੈਕਸੀਨ ਦਿੱਤੀ ਜਾ ਚੁੱਕੀ ਹੈ, ਜਿਸ ਦਾ ਕੋਈ ਮਾੜਾ ਪ੍ਰਭਾਵ ਵੇਖਣ ਵਿਚ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਸੁਰੱਖਿਅਤ ਹੈ ਅਤੇ ਇਹ ਲੜਕੀਆਂ ਨੂੰ ਨਿਰਧਾਰਿਤ ਉਮਰ 'ਤੇ ਲਗਾਉਣੀ ਅਤਿ ਜ਼ਰੂਰੀ ਹੈ, ਜੋ ਸਾਰੇ ਕਮਿਊਨਿਟੀ ਸਿਹਤ ਸੈਂਟਰਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਰੋਜ਼ਾਨਾ ਮੁਫ਼ਤ ਲਗਾਈ ਜਾ ਰਹੀ ਹੈ | ਉਨ੍ਹਾਂ ਆਮ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਹੈ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ | ਇਸ ਮੌਕੇ 'ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਏ.ਐਨ.ਐਮ. ਅਮਨਦੀਪ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ, ਅਨਿਲ ਭਾਰਦਵਾਜ, ਜ਼ਿਲ੍ਹਾ ਪੀ.ਐਨ.ਡੀ.ਟੀ. ਕੁਆਰਡੀਨੇਟਰ ਜਸਵੀਰ ਸਿੰਘ, ਆਸ਼ਾ ਵਰਕਰਾਂ, ਗਰਭਵਤੀ ਔਰਤਾਂ ਅਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 12 ਸਾਲ ਬੇਮਿਸਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਪਹੁੰਚਾਇਆ ਸਿਖ਼ਰਾਂ 'ਤੇ-ਸੰਦੀਪ ਬੱਲ ਅਗਲੀ ਖ਼ਬਰ ਵਿਰਸੇ ਨਾਲ ਜੁੜ ਕੇ ਸਮਾਜ ਸੇਵਾ ਦੇ ਕਾਰਜਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਸਮੇਂ ਦੀ ਲੋੜ-ਗੁਰਪ੍ਰੀਤ ਸਿੰਘ ਲਾਲੀ
Ad Position 24