29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਲਿਹਾਰ ਸਿੰਘ ਚੁੰਨੀ ਨੇ ਕੁਲਵੰਤ ਸਿੰਘ ਨੰਦਪੁਰ ਨੂੰ ਬਲਾਕ ਕਾਂਗਰਸ ਐਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਅੱਜ ਆਪਣੇ ਦਫ਼ਤਰ ਵਿਖੇ ਕੁਲਵੰਤ ਸਿੰਘ ਨੰਦਪੁਰ ਨੂੰ ਬਲਾਕ ਕਾਂਗਰਸ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਹਰਸੇਵਕ ਸਿੰਘ ਹਲਕਾ ਇੰਚਾਰਜ ਕਾਂਗਰਸ ਸੇਵਾਦਲ ਬਸੀ ਪਠਾਣਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਬਲਿਹਾਰ ਸਿੰਘ ਚੁੰਨੀ ਨੇ ਉਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਸਕਣ | ਉਨ੍ਹਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਇਕ ਵਫ਼ਾਦਾਰ ਸਿਪਾਹੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਮੋਹਰਲੀ ਕਤਾਰ ਵਿਚ ਲਿਆਂਦਾ ਜਾਵੇ, ਕਿਉਂਕਿ ਮੌਜੂਦਾ ਸਮੇਂ ਵਿਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਪੂਰੀ ਤਰ੍ਹਾਂ ਨਾਲ ਅਣਗੌਲਿਆ ਕੀਤਾ ਹੋਇਆ ਹੈ, ਜਿਸ ਕਾਰਨ ਕਾਂਗਰਸ ਪਾਰਟੀ ਦਾ ਗਰਾਫ਼ ਦਿਨ ਪ੍ਰਤੀ ਦਿਨ ਹੇਠਾਂ ਜਾ ਰਿਹਾ ਹੈ | ਇਸ ਮੌਕੇ ਕੁਲਵੰਤ ਸਿੰਘ ਨੰਦਪੁਰ ਅਤੇ ਹਰਸੇਵਕ ਸਿੰਘ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਲਗਨ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀ ਦੀ ਕੀਤੀ ਨਿਖੇਧੀ ਅਗਲੀ ਖ਼ਬਰ 12 ਸਾਲ ਬੇਮਿਸਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਪਹੁੰਚਾਇਆ ਸਿਖ਼ਰਾਂ 'ਤੇ-ਸੰਦੀਪ ਬੱਲ
Ad Position 24