29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀ ਦੀ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ (ਪਾਵਰ ਕਾਮ ਤੇ ਟਰਾਂਸਕੋ) ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਰਛਪਾਲ ਸਿੰਘ ਪ੍ਰਧਾਨ ਡਵੀਜ਼ਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 2.59 ਦਾ ਫੈਕਟਰ ਲਾਗੂ ਕਰਨ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ, 23 ਸਾਲਾਂ ਇੰਕਰੀਮੈਂਟ, 200 ਰੁਪਏ ਪ੍ਰਤੀ ਮਹੀਨਾ ਪੰਜਾਬ ਡਿਵੈਲਪਮੈਂਟ ਟੈਕਸ ਦੀ ਕਟੌਤੀ ਬੰਦ ਕਰਨਾ ਆਦਿ ਮੰਗਾਂ ਮੰਨਣ ਦੀ ਬਜਾਏ ਪੰਜਾਬ ਸਰਕਾਰ ਵਲਾੋ ਅਦਾਲਤ ਤੋਂ ਸਟੇਅ ਲੈਣਾ ਮੁਲਾਜ਼ਮ-ਪੈਨਸ਼ਨਰਜ ਵਿਰੋਧੀ ਵਤੀਰਾ ਹੈ | ਜਿਸ ਸਬੰਧੀ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ 'ਆਪ' ਸਰਕਾਰ ਨੂੰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਕੇ ਕੇ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਬੁਲਾਰਿਆਂ ਨੇ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਮੀਟਿੰਗ ਵਿਚ ਰਣਜੀਤ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ ਲੌਂਗੀਆ, ਗੁਰਪਾਲ ਸਿੰਘ, ਜਰਨੈਲ ਸਿੰਘ, ਸੰਤੋਖ ਸਿੰਘ ਅਤੇ ਨਰਿੰਦਰ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕੀਤੇ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਹਿੰਦਰਪਾਲ ਸਿੰਘ ਸਕੱਤਰ ਡਵੀਜ਼ਨ ਸਰਹਿੰਦ ਨੇ ਨਿਭਾਈ | ਅਖੀਰ ਵਿਚ ਡਵੀਜ਼ਨ ਪ੍ਰਧਾਨ ਰਛਪਾਲ ਸਿੰਘ ਨੇ ਮੀਟਿੰਗ ਵਿਚ ਸ਼ਾਮਿਲ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਹੋਣ ਵਾਲੇ ਸੰਘਰਸ਼ਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਬਸੀ ਪਠਾਣਾਂ ਦੀ ਮੀਟਿੰਗ ਅਗਲੀ ਖ਼ਬਰ ਬਲਿਹਾਰ ਸਿੰਘ ਚੁੰਨੀ ਨੇ ਕੁਲਵੰਤ ਸਿੰਘ ਨੰਦਪੁਰ ਨੂੰ ਬਲਾਕ ਕਾਂਗਰਸ ਐਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਕੀਤਾ...
Ad Position 24