29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਦੇ ਵਰਤਮਾਨ ਹਾਲਾਤ ਸੰਬੰਧੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੈਬਨਿਟ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਮੰਡੀ ਗੋਬਿੰਦਗੜ੍ਹ, 10 ਜੂਨ (ਇਕਬਾਲਦੀਪ ਸੰਧੂ)-ਪੰਜਾਬ ਦੇ ਮੌਜੂਦਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹਾਲਾਤਾਂ ਸਬੰਧੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੈਬਨਿਟ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸੂਬੇ ਦੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਵਿਚ ਪੰਜਾਬ ਦੇ ਭਵਿੱਖ, ਸਮਾਜਿਕ ਸਦਭਾਵਨਾ, ਨੌਜਵਾਨ ਪੀੜ੍ਹੀ ਦੀਆਂ ਚੁਨੌਤੀਆਂ ਅਤੇ ਲੋਕ ਭਲਾਈ ਨਾਲ ਜੁੜੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਅਵਤਾਰ ਸਿੰਘ ਭਾਟੀਆ, ਹਰਮਿੰਦਰ ਸਿੰਘ ਭਾਟੀਆ, ਨਿਰਮਲ ਸਿੰਘ, ਮਾਸਟਰ ਲਾਲ ਚੰਦ, ਵਿੱਦਿਆ ਸਾਗਰ ਪ੍ਰਾਸ਼ਰ ਅਤੇ ਪ੍ਰਧਾਨ ਅਸ਼ੋਕ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਜਿਕ ਏਕਤਾ, ਨੌਜਵਾਨਾਂ ਨੂੰ ਸਹੀ ਦਿਸ਼ਾ, ਨਸ਼ਿਆਂ ਤੋਂ ਮੁਕਤੀ, ਸਿੱਖਿਆ ਦੇ ਪ੍ਰਸਾਰ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਮੀਟਿੰਗ ਵਿਚ ਕੈਬਨਿਟ ਦੇ ਪ੍ਰਧਾਨ ਅਸ਼ੋਕ ਕੁਮਾਰ, ਜਨਰਲ ਸਕੱਤਰ ਵਿੱਦਿਆ ਸਾਗਰ ਪ੍ਰਾਸ਼ਰ, ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਭਾਟੀਆ, ਮੀਤ ਪ੍ਰਧਾਨ ਧਰਮ ਪਾਲ ਸਿੰਘ, ਖ਼ਜ਼ਾਨਚੀ ਰਵਿੰਦਰ ਕੁਮਾਰ ਕੌਸ਼ਲ, ਕੋਆਰਡੀਨੇਟਰ ਸੁਰਿੰਦਰ ਸਿੰਘ ਬਾਵਾ ਅਤੇ ਮਾਸਟਰ ਲਾਲ ਚੰਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰਲੀ ਚਾਈਲਡਹੁੱਡ ਐਜੂਕੇਸ਼ਨ ਸਕੀਮ ਤਹਿਤ ਸਾਰੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਅਗਲੀ ਖ਼ਬਰ ਅਰਲੀ ਚਾਈਲਡਹੁੱਡ ਐਜੂਕੇਸ਼ਨ ਸਕੀਮ ਤਹਿਤ ਸਾਰੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ
Ad Position 24