29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੌਮਾਂਤਰੀ ਲੇਖ ਲਿਖਣ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਭਾਗ ਦੇ ਵਿਦਿਆਰਥੀਆਂ ਨੇ ਹਾਰਟਫੁਲਨੈੱਸ ਐਜੂਕੇਸ਼ਨ ਟਰੱਸਟ ਅਤੇ ਦੀ ਕਾਮਨਵੈਲਥ ਦੇ ਸਹਿਯੋਗ ਨਾਲ ਕਰਵਾਏ ਗਏ ਕੌਮਾਂਤਰੀ ਲੇਖ ਲਿਖਣ ਮੁਕਾਬਲੇ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਐਮ.ਏ. ਰਾਜਨੀਤੀ ਵਿਗਿਆਨ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਸੁਮਨਪ੍ਰੀਤ ਕੌਰ ਨੇ ਇਸ ਮੁਕਾਬਲੇ ਵਿਚ ਪਹਿਲੇ ਦਸ ਸਭ ਤੋਂ ਵਧੀਆ ਮੁਕਾਬਲੇਬਾਜ਼ਾਂ ਵਿਚ ਆਪਣਾ ਸਥਾਨ ਬਣਾਇਆ, ਜਦਕਿ ਪੰਜ ਵਿਦਿਆਰਥੀਆਂ ਨੇ ਪਹਿਲੇ ਪੰਜਾਹ ਭਾਗੀਦਾਰਾਂ ਵਿਚ ਜਗ੍ਹਾ ਹਾਸਲ ਕੀਤੀ | ਅਵੱਲ ਰਹੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾ. ਪਰਿਤਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਿੱਦਿਅਕ ਸਮਰੱਥਾ ਅਤੇ ਸਿਰਜਣਾਤਮਿਕ ਯੋਗਤਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਪਰਖਵੀਂ ਸੋਚ, ਪੜਤਾਲ ਕਰਨ ਦੀ ਸਮਰੱਥਾ ਅਤੇ ਗਿਆਨਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਵਿਦਿਆਰਥਣਾਂ ਨੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਵਿੱਦਿਅਕ ਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਆ ਕੀਤਾ |
ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਰਮਨਦੀਪ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਵਿਦਵਤਾ ਭਰਪੂਰ ਮੁਕਾਬਲਿਆਂ ਵਿਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ | ਇਸ ਪੂਰੇ ਕਾਰਜ ਦਾ ਪ੍ਰਬੰਧ ਨਵਨੀਤ ਕੌਰ ਅਸਿਸਟੈਂਟ ਪ੍ਰੋਫ਼ੈਸਰ ਵਲੋਂ ਕੀਤਾ ਗਿਆ | ਰਾਜਨੀਤੀ ਵਿਗਿਆਨ ਵਿਭਾਗ ਨੇ ਇਨਾਮ ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਵਿੱਦਿਅਕ ਯਤਨਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਵਿਸ਼ਵ ਮਲੇਰੀਆ ਦਿਵਸ 'ਤੇ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਅਰਲੀ ਚਾਈਲਡਹੁੱਡ ਐਜੂਕੇਸ਼ਨ ਸਕੀਮ ਤਹਿਤ ਸਾਰੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ
Ad Position 24