05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਇੱਟਾਂ ਦੇ ਵਧ ਰਹੇ ਰੇਟ ਕਾਰਨ ਲੋਕ ਪ੍ਰੇਸ਼ਾਨ-ਹਰਵਿੰਦਰ ਸਿੰਘ ਢੋਡੇ

Ad Position 21
No active advertisement
ਅਜੀਤ ਡੈਸਕ 12-06-2026
ਖਮਾਣੋਂ, 11 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਢੋਡੇ ਨੇ ਕਿਹਾ ਕਿ ਪੰਜਾਬ ਭਰ ਵਿਚ ਇੱਟਾਂ ਦੇ ਵਧੇ ਰੇਟ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਆਮ ਲੋਕਾਂ ਲਈ ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਹੁਣ ਆਪਣਾ ਘਰ ਬਣਾਉਣਾ ਪਹਿਲਾਂ ਨਾਲੋਂ ਕਾਫ਼ੀ ਜ਼ਿਆਦਾ ਮਹਿੰਗਾ ਹੋ ਗਿਆ ਹੈ | ਇਸ ਸਮੇਂ 1 ਹਜ਼ਾਰ ਇੱਟ ਦਾ ਰੇਟ ਵੱਧ ਕੇ 10 ਹਜ਼ਾਰ ਰੁਪਏ ਦੇ ਲਗਪਗ ਪਹੁੰਚ ਗਿਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ਇੱਟਾਂ ਦੇ ਰੇਟ ਵਿਚ ਇਸ ਭਾਰੀ ਵਾਧੇ ਦਾ ਮੁੱਖ ਕਾਰਨ ਪੰਜਾਬ ਵਿਚ ਪਈ ਭਾਰੀ ਬਾਰਿਸ਼ ਨੂੰ ਦੱਸਿਆ ਜਾ ਰਿਹਾ ਹੈ, ਪਰ ਇਸ ਮਹਿੰਗਾਈ ਦਾ ਸਿੱਧਾ ਅਸਰ ਨਵੇਂ ਘਰ ਬਣਾਉਣ ਵਾਲੇ ਜਾਂ ਮੁਰੰਮਤ ਕਰਾਉਣ ਵਾਲੇ ਹਰ ਪਰਿਵਾਰ 'ਤੇ ਪਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਦੇ ਕਈ ਭੱਠਾ ਮਾਲਕ ਕਥਿਤ ਤੌਰ ਤੇ ਆਪਣੀਆਂ ਮਨਮਾਨੀਆਂ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਇੱਟਾਂ ਦੇ ਰੇਟਾਂ ਵਿਚ ਵੱਡਾ ਵਾਧਾ ਕੀਤਾ ਜਾ ਰਿਹਾ ਹੈ | ਹਰਵਿੰਦਰ ਸਿੰਘ ਢੋਡੇ ਨੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਇੱਟਾਂ ਦੇ ਰੇਟ ਘਟਾਏ ਜਾਣ ਤਾਂ ਜੋ ਲੋਕ ਆਪਣਾ ਘਰ ਬਣਾਉਣ ਦਾ ਸੁਪਨਾ ਸਕਾਰ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਜਥੇ. ਮਨੈਲੀ ਨੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦਾ ਸਰਪ੍ਰਸਤ ਬਣਨ 'ਤੇ ਕੀਤਾ ਧੰਨਵਾਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਜਸਬੀਰ ਸਿੰਘ ਜੱਸੀ ਦਾ ਬਨੂੜ ਪੁਹੰਚਣ 'ਤੇ ਕੀਤਾ ਸਨਮਾਨ
Ad Position 24
No active advertisement