05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਐਸ.ਆਈ.ਆਰ. 2026 ਦੀ ਪ੍ਰਕਿਰਿਆ ਸੰਬੰਧੀ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੇ ਸਟਾਫ਼ ਨੂੰ ਦਿੱਤੀ ਟ੍ਰੇਨਿੰਗ

Ad Position 21
No active advertisement
ਅਜੀਤ ਡੈਸਕ 12-06-2026
ਫ਼ਤਹਿਗੜ੍ਹ ਸਾਹਿਬ, 11 ਜੂਨ (ਬਲਜਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਸਿਵ ਰਿਵੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਵਿਧਾਨ ਸਭਾ ਚੋਣ ਹਲਕਾ ਬਸੀ ਪਠਾਣਾਂ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸੁਪਰਵਾਈਜ਼ਰਾਂ, ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਤਕਨੀਕੀ ਸਟਾਫ਼, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਕਾਨੂੰਗੋ ਅਤੇ ਕਲਰਕ ਆਪ੍ਰੇਟਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਟ੍ਰੇਨਿੰਗ ਦਿੱਤੀ ਗਈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਾਰੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਨੂਮੀਰੇਸ਼ਨ ਫਾਰਮ ਤੇ ਬੀ.ਐਲ.ਓ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ 2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਵੱਖ-ਵੱਖ ਟੀਮਾਂ ਅਤੇ ਨੋਡਲ ਅਫ਼ਸਰਾਂ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਗਠਿਤ ਮੀਡੀਆ ਮੋਨੀਟਰਿੰਗ ਟੀਮ, ਸੋਸ਼ਲ ਮੀਡੀਆ 'ਤੇ ਪਬਲਿਸ਼ ਹੋਣ ਵਾਲੀ ਖ਼ਬਰਾਂ ਦੀ ਨਿਗਰਾਨੀ ਵੀ ਕਰੇਗੀ ਤਾਂ ਜੋ ਕਿਸੇ ਵੀ ਗ਼ਲਤ ਜਾਣਕਾਰੀ ਦੀ ਪੜਤਾਲ ਕਰਕੇ ਸਹੀ ਤੱਥ ਵੋਟਰਾਂ ਤੱਕ ਪਹੁੰਚਾਏ ਜਾ ਸਕਣ | ਟ੍ਰੇਨਿੰਗ ਦੌਰਾਨ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਦੌਰਾਨ ਹਰੇਕ ਬੀ.ਐਲ.ਓ ਵੋਟਰਾਂ ਦੇ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਦੇਵੇਗਾ ਅਤੇ ਉਨ੍ਹਾਂ ਤੋਂ ਸਬੰਧਿਤ ਫਾਰਮ ਵਿਚ ਡਾਟਾ ਪ੍ਰਾਪਤ ਕਰੇਗਾ | ਇਸ ਦੌਰਾਨ ਬੀ.ਐਲ.ਓਜ਼ ਵਲੋਂ ਤਿੰਨ ਵਿਜ਼ਿਟ ਕੀਤੇ ਜਾਣਗੇ | ਟ੍ਰੇਨਿੰਗ ਵਿਚ ਨਾਗਰਿਕਾਂ, ਐਨ.ਆਈ.ਆਰ, ਮਾਈਗ੍ਰੇਟ, ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੇ ਇਨਿਊਮੇਰੇਸ਼ਨ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਦੀ ਜਾਣਕਾਰੀ ਦੇਣ ਅਤੇ ਪਿਛਲੇ ਰਿਕਾਰਡ 'ਚੋਂ ਵੋਟ ਦੀ ਭਾਲ ਜਾਂ ਲਿੰਕ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਸਬੰਧੀ ਉਨ੍ਹਾਂ ਨੂੰ ਬੀ.ਐਲ.ਓ. ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਆਮ ਵੋਟਰ ਅਤੇ ਪਬਲਿਕ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪ ਡੈਸਕ ਵੀ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਟੋਲ ਫ਼ਰੀ ਨੰ. 1950 'ਤੇ ਸੰਪਰਕ ਕਰਕੇ ਚੋਣਾਂ ਅਤੇ ਐਸ.ਆਈ.ਆਰ. ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਬਲਿਹਾਰ ਸਿੰਘ ਚੁੰਨੀ ਨੇ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ
Ad Position 24
No active advertisement