05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਲਿਹਾਰ ਸਿੰਘ ਚੁੰਨੀ ਨੇ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 12-06-2026
ਫ਼ਤਹਿਗੜ੍ਹ ਸਾਹਿਬ, 11 ਜੂਨ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਅੱਜ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਿਊਾਸੀਪਲ ਚੋਣਾਂ ਵਿਚ ਜਿੱਤੇ ਮੈਂਬਰਾਂ ਦੀ ਵਧਾਈ ਦਿੱਤੀ | ਇਸ ਮੌਕੇ ਸ. ਚੁੰਨੀ ਨੇ ਉਨ੍ਹਾਂ ਨਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਸੰਬੰਧੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ | ਉਪਰੰਤ ਕਾਂਗਰਸੀ ਆਗੂ ਬਲਿਹਾਰ ਸਿੰਘ ਚੁੰਨੀ ਨੇ ਕਿਹਾ ਕਿ ਝੂਠ ਦੇ ਸਹਾਰੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਜਿਸ ਕਰਕੇ ਹਰ ਫ਼ਰੰਟ ਤੋਂ ਫ਼ੇਲ੍ਹ ਹੋ ਚੁੱਕੀ 'ਆਪ' ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਲਈ ਸੂਬੇ ਦੇ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਜਿੱਤਣ ਲਈ ਪਾਰਟੀ ਦੇ ਬੂਥ ਪੱਧਰ ਤੱਕ ਦੇ ਵਫ਼ਾਦਾਰ ਆਗੂ ਤੇ ਵਰਕਰ ਦੀ ਜ਼ਰੂਰ ਰਾਏ ਲਈ ਜਾਵੇ, ਕਿਉਂਕਿ ਪਾਰਟੀ ਦੇ ਟਕਸਾਲੀ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹੁੰਦੇ ਹਨ | ਇਸ ਲਈ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਅਵਦੀਪ ਗਰੇਵਾਲ ਅਤੇ ਸਰਬਜੀਤ ਸਿੰਘ ਛੋਟੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਪਲੇਸਮੈਂਟ ਡਰਾਈਵ ਅਗਲੀ ਖ਼ਬਰ ਐਸ.ਆਈ.ਆਰ. 2026 ਦੀ ਪ੍ਰਕਿਰਿਆ ਸੰਬੰਧੀ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੇ ਸਟਾਫ਼ ਨੂੰ ਦਿੱਤੀ ਟ੍ਰੇਨਿੰਗ
Ad Position 24
No active advertisement