05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਪਲੇਸਮੈਂਟ ਡਰਾਈਵ

Ad Position 21
No active advertisement
ਅਜੀਤ ਡੈਸਕ 12-06-2026
ਫ਼ਤਹਿਗੜ੍ਹ ਸਾਹਿਬ, 11 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਨਾਮਵਰ ਉਦਯੋਗਿਕ ਕੰਪਨੀ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਕਾਲਜ ਦੇ ਬੀ.ਐਸ.ਸੀ. ਐਗਰੀਕਲਚਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੈਂਪਸ ਪਲੇਸਮੈਂਟ ਡਰਾਈਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਇਸ ਮੌਕੇ ਟਰਾਈਡੈਂਟ ਗਰੁੱਪ ਦੇ ਅਧਿਕਾਰੀਆਂ ਦੀ ਟੀਮ ਨੇ ਕਾਲਜ ਕੈਂਪਸ ਦਾ ਦੌਰਾ ਕੀਤਾ ਜਿਸ ਵਿਚ ਕੌਟਨ ਸੋਰਸਿੰਗ ਦੇ ਗਰੁੱਪ ਹੈੱਡ ਸਤੀਸ਼ ਕੁਮਾਰ ਅਰੋੜਾ, ਕੌਟਨ ਪ੍ਰੋਕਿਊਰਮੈਂਟ ਦੇ ਹੈੱਡ ਉਦੈ ਸਿੰਘ ਅਤੇ ਹਿਊਮਨ ਰਿਸੋਰਸ ਬਿਜ਼ਨਸ ਪਾਰਟਨਰ ਸੋਨੰੂ ਸ਼ਾਮਲ ਸਨ | ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਨੂੰ ਕੰਪਨੀ ਦੀ ਕਾਰਜ-ਪ੍ਰਣਾਲੀ, ਰੁਜ਼ਗਾਰ ਦੇ ਮੌਕਿਆਂ ਅਤੇ ਖੇਤੀਬਾੜੀ ਖੇਤਰ ਵਿਚ ਉਪਲਬਧ ਕਰੀਅਰ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਡਰਾਈਵ ਵਿਚ ਕੁੱਲ 28 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇੰਟਰਵਿਊ ਦੇ ਵੱਖ-ਵੱਖ ਪੜਾਵਾਂ ਵਿਚ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਵਰਨਣਯੋਗ ਹੈ ਕਿ ਇਹ ਭਰਤੀ ਮੁਹਿੰਮ ਕੌਟਨ ਪ੍ਰੋਕਿਊਰਮੈਂਟ ਅਫ਼ਸਰ ਦੇ ਅਹੁਦੇ ਲਈ ਆਯੋਜਿਤ ਕੀਤੀ ਗਈ ਸੀ ਜਿਸ ਲਈ ਸਾਲਾਨਾ 7.2 ਲੱਖ ਰੁਪਏ ਤੱਕ ਦਾ ਆਕਰਸ਼ਕ ਪੈਕੇਜ ਨਿਰਧਾਰਿਤ ਕੀਤਾ ਗਿਆ ਹੈ | ਇੰਟਰਵਿਊ ਪ੍ਰਕਿਰਿਆ ਪੂਰੀ ਹੋਣ ਉਪਰੰਤ ਚੋਣ ਦੇ ਅੰਤਿਮ ਨਤੀਜੇ ਜਲਦ ਹੀ ਟਰਾਈਡੈਂਟ ਗਰੁੱਪ ਵਲੋਂ ਐਲਾਨੇ ਜਾਣਗੇ | ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਵਲੋਂ ਸਮੇਂ-ਸਮੇਂ 'ਤੇ ਆਯੋਜਿਤ ਰੁਜ਼ਗਾਰ ਮੇਲੇ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਜੁੜਨ ਦੇ ਨਾਲ-ਨਾਲ ਕਾਰਪੋਰੇਟ ਸੈਕਟਰਾਂ ਵਿਚ ਸਿਖਲਾਈ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਪਲੇਸਮੈਂਟ ਡਰਾਈਵ ਵਿਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੌਰਾਨ ਹੀ ਆਪਣੇ ਸੁਨਹਿਰੀ ਭਵਿੱਖ ਲਈ ਰੁਜ਼ਗਾਰ ਦੇ ਸੰਭਾਵਿਤ ਮੌਕੇ ਤਲਾਸ਼ ਕਰਨੇ ਚਾਹੀਦੇ ਹਨ ਅਤੇ ਇਸ ਉਦੇਸ਼ ਲਈ ਕਾਲਜ ਹਮੇਸ਼ਾ ਹੀ ਯਤਨਸ਼ੀਲ ਰਹਿੰਦਾ ਹੈ | ਕਾਲਜ ਦੇ ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਅਤੇ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਅਜਿਹੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਂਦੇ ਹਨ | ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਭਰਤੀ ਟੀਮ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਵਧੀਆ ਮੌਕੇ ਉਪਲਬਧ ਕਰਵਾਉਣ ਪ੍ਰਤੀ ਕਾਲਜ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਡਰਾਈਵ ਦੇ ਸਫਲ ਆਯੋਜਨ ਵਿਚ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਅਤੇ ਡਾ. ਸੰਦੀਪ ਕੁਮਾਰ ਸਿੰਘ ਨੇ ਮਹੱਤਵਪੂਰਨ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਨਵੀਆਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲੇ੍ਹ ਭਰ 'ਚ ਹੋਵੇਗਾ ਹੋਰ ਮਜ਼ਬੂਤ-ਸੁਹਾਵੀ ਅਗਲੀ ਖ਼ਬਰ ਬਲਿਹਾਰ ਸਿੰਘ ਚੁੰਨੀ ਨੇ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ
Ad Position 24
No active advertisement