ਮੰਡੀ ਗੋਬਿੰਦਗੜ੍ਹ, 11 ਜੂਨ (ਰਾਜੇਸ਼ ਸ਼ਰਮਾ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਹੁਦਿਆਂ 'ਤੇ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ | ਬਲਾਕ ਪ੍ਰਧਾਨ ਸੰਜੀਵ ਦੱਤਾ ਨੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ | ਇਸ ਮੌਕੇ ਜਗਮੀਤ ਸਿੰਘ ਸਹੋਤਾ (ਬਾਵਾ) ਨੂੰ ਬਲਾਕ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਚੋਣ ਰਣਨੀਤੀ ਤਿਆਰ ਕਰਨ ਅਤੇ ਸੰਗਠਨਾਤਮਿਕ ਗਤੀਵਿਧੀਆਂ ਵਿਚ ਤਾਲਮੇਲ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਪੰਕਜ ਕੁਮਾਰ ਗੋਇਲ ਨੂੰ ਪ੍ਰੈੱਸ ਬ੍ਰੀਫਿੰਗ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਚੇਤਨ ਸ਼ਰਮਾ, ਚਰਨਜੀਤ ਸਿੰਘ ਬਾਜਵਾ, ਡਿੰਪਲ ਸ਼ਰਮਾ, ਅਮਿੱਤ ਜੈ ਚੰਦ ਅਤੇ ਰਣਜੀਤ ਸਿੰਘ ਅੰਬੇ ਮਾਜਰਾ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ | ਇਸ ਦੇ ਨਾਲ ਹੀ ਮੋਹਿਤ ਕੁਮਾਰ ਵਰਮਾ, ਰਘੁਬੀਰ ਸਿੰਘ, ਅਰਵਿੰਦ ਸਿੰਗਲਾ (ਬੌਬੀ), ਰੋਹਿਤ ਸ਼ਰਮਾ (ਸ਼ੈਂਕੀ) ਅਤੇ ਵਿਪਨ ਕੁਮਾਰ ਲਾਲਕਾ ਨੂੰ ਸਲਾਹਕਾਰ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ | ਪ੍ਰਧਾਨ ਸੰਜੀਵ ਦੱਤਾ ਨੇ ਕਿਹਾ ਕਿ ਪਾਰਟੀ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ |