ਖਮਾਣੋਂ, 11 ਜੂਨ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੇ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਗਾਬਾ ਦੀ ਅਗਵਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਵਿਸ਼ੇਸ਼ ਤੌਰ ਤੇ ਪਹੁੰਚੇ | ਮੀਟਿੰਗ ਦੌਰਾਨ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਪਾਰਟੀ ਦਾ ਰਾਬਤਾ ਵਧਾਉਣ ਲਈ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਨੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਕਾਂਗਰਸ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਇਸ ਦੌਰਾਨ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਟਿਕਟ 'ਤੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਗਾਬਾ ਨੇ ਮੀਟਿੰਗ ਵਿਚ ਪਹੁੰਚੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਡਾ. ਨਰੇਸ਼ ਚੌਹਾਨ, ਨਾਜ਼ਰ ਸਿੰਘ ਰੱਤੋਂ ਪ੍ਰਧਾਨ ਬਲਾਕ ਕਿਸਾਨ ਵਿੰਗ, ਡਾ. ਜਸਵੰਤ ਸਿੰਘ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਨੱਥੂ ਰਾਮ ਨੰਗਲਾਂ ਜ਼ਿਲ੍ਹਾ ਮੀਤ ਪ੍ਰਧਾਨ, ਮਨਮੋਹਨ ਸਿੰਘ ਕੰਗ, ਹਰਦੀਪ ਸਿੰਘ ਬਦੇਸ਼ਾਂ, ਗੁਰਿੰਦਰ ਸਿੰਘ ਸੋਨੀ ਐਮ.ਸੀ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਰਵਿੰਦਰ ਕੁਮਾਰ ਬਬਲਾ, ਪੂਨਮ ਸਿੰਘ ਸਕੱਤਰ ਮਹਿਲਾ ਵਿੰਗ ਪੰਜਾਬ, ਕਮਲਜੀਤ ਕੌਰ, ਪਰਮਜੀਤ ਸਿੰਘ ਬਾਗੜੀ, ਮੀਨੂ ਗਾਬਾ, ਗਗਨਦੀਪ ਸਿੰਘ ਬਾਗੜੀ, ਗੁਰਿੰਦਰ ਸਿੰਘ ਧੀਮਾਨ, ਰਾਜਵਿੰਦਰ ਕੌਰ, ਪਰਮਿੰਦਰ ਕੌਰ ਕੰਗ, ਸੁਖਵਿੰਦਰ ਕੌਰ, ਬੂਟਾ ਸਿੰਘ, ਜਤਿੰਦਰ ਸਿੰਘ ਅਤੇ ਗੋਵਿੰਦ ਰਾਮ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |