ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਖਮਾਣੋਂ ਦੀ ਮੀਟਿੰਗ
ਅਜੀਤ ਡੈਸਕ
13-06-2026
ਖਮਾਣੋਂ, 12 ਜੂਨ (ਮਨਮੋਹਣ ਸਿੰਘ ਕਲੇਰ)-ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਖਮਾਣੋਂ ਵਿਖੇ ਹੋਈ | ਮੀਟਿੰਗ ਵਿਚ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਸਾਰੇ ਅਹੁਦੇਦਾਰਾਂ ਨੇ ਭਾਰਤ ਦੇ ਸ਼ਿਲਪਕਾਰ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੰਘਰਸ਼ ਅਤੇ ਪ੍ਰਾਪਤੀਆਂ ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ | ਇਸ ਦੌਰਾਨ ਬਾਬਾ ਸਾਹਿਬ ਦੇ ਵਿਚਾਰਾਂ ਤੇ ਬਣੀ ਸੰਸਥਾ ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਪੰਜਾਬ ਵਿਚ ਹਰ ਸਾਲ ਉਨ੍ਹਾਂ ਦੀ ਜੀਵਨੀ 'ਤੇ ਆਧਾਰਿਤ ਛੇਵੀਂ ਜਮਾਤ ਤੋਂ ਲੈ ਕੇ ਉਚੇਰੀ ਸਿੱਖਿਆ ਪ੍ਰਾਪਤ ਵਿਦਿਆਰਥੀਆਂ ਤੋਂ ਲਏ ਜਾਂਦੇ ਇਮਤਿਹਾਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਅਜੀਤ ਸਿੰਘ ਵਲੋਂ ਸੁਸਾਇਟੀ ਦਾ ਕਾਰਜਕਾਲ ਪੂਰਾ ਹੋਣ 'ਤੇ ਸੁਸਾਇਟੀ ਨੂੰ ਭੰਗ ਕਰਨ ਅਤੇ ਨਵੀਂ ਚੋਣ ਕਰਨ ਦਾ ਐਲਾਨ ਕੀਤਾ ਗਿਆ | ਨਵੀਂ ਚੋਣ 19 ਜੂਨ ਨੂੰ ਗੋਗੀ ਸ਼ਟਰਿੰਗ ਸਟੋਰ ਐਫ.ਸੀ.ਆਈ ਰੋਡ ਵਿਖੇ ਕੀਤੀ ਜਾਵੇਗੀ | ਉਨ੍ਹਾਂ ਇਲਾਕੇ ਦੇ ਸਾਰੇ ਉੱਚੀ ਸੋਚ ਰੱਖਣ ਵਾਲੇ ਵਿਅਕਤੀਆਂ ਨੂੰ ਇਸ ਚੋਣ ਵਿਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ |