ਸਰਕਾਰ ਦੀ ਮੁਫ਼ਤ ਬੱਸ ਸੇਵਾ ਸਿਰਫ਼ ਕਾਗ਼ਜ਼ਾਂ ਤੱਕ ਸੀਮਤ
ਅਜੀਤ ਡੈਸਕ
13-06-2026
ਮੰਡੀ ਗੋਬਿੰਦਗੜ੍ਹ, 12 ਜੂਨ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਮੰਡੀ ਗੋਬਿੰਦਗੜ੍ਹ ਵਿਚ ਇਹ ਯੋਜਨਾ ਜ਼ਮੀਨੀ ਹਕੀਕਤ ਤੋਂ ਕਾਫ਼ੀ ਦੂਰ ਨਜ਼ਰ ਆ ਰਹੀ ਹੈ | ਸ਼ਹਿਰ ਦੀਆਂ ਮਹਿਲਾਵਾਂ ਦਾ ਦੋਸ਼ ਹੈ ਕਿ ਜ਼ਿਆਦਾਤਰ ਸਰਕਾਰੀ ਬੱਸਾਂ ਸ਼ਹਿਰ ਦੇ ਬੱਸ ਅੱਡੇ ਤੱਕ ਆਉਣ ਦੀ ਬਜਾਏ ਨੈਸ਼ਨਲ ਹਾਈਵੇਅ ਦੇ ਫਲਾਈ ਓਵਰਬਿ੍ਜ ਰਾਹੀਂ ਹੀ ਲੰਘ ਜਾਂਦੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਇਸ ਮੁਫ਼ਤ ਯਾਤਰਾ ਸਹੂਲਤ ਦਾ ਲਾਭ ਨਹੀਂ ਮਿਲ ਸਕਦਾ | ਸਥਾਨਕ ਲੋਕਾਂ ਅਨੁਸਾਰ ਰੋਜ਼ਾਨਾ ਕਈ ਮਹਿਲਾਵਾਂ ਬੱਸ ਅੱਡੇ 'ਤੇ ਸਰਕਾਰੀ ਬੱਸਾਂ ਦੀ ਉਡੀਕ ਕਰਦੀਆਂ ਹਨ, ਪਰ ਬੱਸਾਂ ਦੇ ਸ਼ਹਿਰ ਵਿਚ ਦਾਖਲ ਨਾ ਹੋਣ ਕਾਰਨ ਉਨ੍ਹਾਂ ਨੂੰ ਮਜਬੂਰਨ ਪ੍ਰਾਈਵੇਟ ਵਾਹਨਾਂ ਜਾਂ ਹੋਰ ਸਾਧਨਾਂ ਦਾ ਸਹਾਰਾ ਲੈਣਾ ਪੈਂਦਾ ਹੈ | ਇਸ ਨਾਲ ਸਰਕਾਰ ਦੀ ਮਹਿਲਾ-ਹਿਤੈਸ਼ੀ ਯੋਜਨਾ ਦਾ ਅਸਲ ਮਕਸਦ ਹੀ ਪ੍ਰਭਾਵਿਤ ਹੋ ਰਿਹਾ ਹੈ | ਸ਼ਹਿਰ ਵਾਸੀਆਂ ਨੇ ਇਹ ਮੁੱਦਾ ਕਈ ਵਾਰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਧਿਆਨ ਵਿਚ ਵੀ ਲਿਆਂਦਾ | ਲੋਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਸ਼ਿਕਾਇਤਾਂ ਅਤੇ ਮੰਗਾਂ ਦੇ ਬਾਵਜੂਦ ਅੱਜ ਤੱਕ ਇਸ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ | ਨਤੀਜੇ ਵਜੋਂ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਮੰਡੀ ਗੋਬਿੰਦਗੜ੍ਹ ਦੀਆਂ ਹਜ਼ਾਰਾਂ ਮਹਿਲਾਵਾਂ ਸਰਕਾਰ ਦੀ ਇਸ ਮਹੱਤਵਪੂਰਨ ਯੋਜਨਾ ਦਾ ਪੂਰਾ ਲਾਭ ਲੈਣ ਤੋਂ ਵਾਂਝੀਆਂ ਰਹੀਆਂ ਹਨ |
ਕੇਵਲ ਯੋਜਨਾਵਾਂ ਦਾ ਐਲਾਨ ਕਰਨਾ ਹੀ ਕਾਫ਼ੀ ਨਹੀਂ
ਸਮਾਜਿਕ ਅਤੇ ਵਪਾਰਕ ਸੰਸਥਾਵਾਂ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ ਤਾਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਰਕਾਰੀ ਬੱਸਾਂ ਸ਼ਹਿਰ ਦੇ ਬੱਸ ਅੱਡੇ 'ਤੇ ਨਿਯਮਤ ਤੌਰ 'ਤੇ ਪਹੁੰਚਣ | ਕੇਵਲ ਯੋਜਨਾਵਾਂ ਦਾ ਐਲਾਨ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਵੀ ਉਤਨਾ ਹੀ ਜ਼ਰੂਰੀ ਹੈ |