14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਰਸਾਤਾਂ ਦਾ ਸਮਾਂ ਸਿਰ 'ਤੇ ਆਉਣ ਦੇ ਬਾਵਜੂਦ ਘੱਗਰ ਦੀ ਨਹੀਂ ਹੋ ਰਹੀ ਸਫਾਈ-ਛਬੀਲਪੁਰ

Ad Position 21
No active advertisement
ਅਜੀਤ ਡੈਸਕ 13-06-2026
• ਸਫ਼ਾਈ ਨਾ ਹੋਣ 'ਤੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਨੌਜਵਾਨ ਭਾਰਤ ਸਭਾ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਘੱਗਰ ਦਰਿਆ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ | ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੇ ਕਿਹਾ ਕਿ ਪਟਿਆਲਾ ਤੋਂ ਖਨੌਰੀ ਤੱਕ ਘੱਗਰ ਦੀ ਪੂਰੀ ਤਰ੍ਹਾਂ ਸਫ਼ਾਈ ਨਹੀਂ ਹੋਈ ਜਿਸ ਕਾਰਨ ਬਰਸਾਤ ਦੇ ਦਿਨਾਂ ਵਿਚ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ | ਨੌਜਵਾਨ ਆਗੂ ਗੁਰਦੀਪ ਕਲਵਾਣੁ ਦੀਪਕ ਰੰਗਾਂ ਨੇ ਕਿਹਾ ਕਿ ਇੱਕ ਪਾਸੇ ਪ੍ਰਸ਼ਾਸਨ ਵਲੋਂ ਡੈਮਾਂ ਵਿਚੋਂ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਦੂਜੇ ਪਾਸੇ ਘੱਗਰ ਦੀ ਸਫ਼ਾਈ ਦੇ ਕੰਮ ਵਿੱਚ ਲਾਪਰਵਾਹੀ ਵਰਤੀ ਜਾ ਰਹੀ ਹੈ |
ਦਰਿਆ 'ਚ ਉੱਗੀਆਂ ਝਾੜੀਆਂ, ਗਾਦ ਅਤੇ ਰੁਕਾਵਟਾਂ ਪਾਣੀ ਦੇ ਵਹਾਅ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ, ਘਰਾਂ ਅਤੇ ਆਮ ਲੋਕਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ |ਨੌਜਵਾਨ ਭਾਰਤ ਸਭਾ ਨੇ ਮੰਗ ਕੀਤੀ ਕਿ ਘੱਗਰ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾਵੇ ਅਤੇ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪਹਿਲਾਂ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਜਾਣ | ਸਭਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਖੇ ਲਗਾਏ ਕੈਂਪ 'ਚ ਐਚ. ਡੀ. ਐਫ. ਸੀ. ਬੈਂਕ ਵਲੋਂ 4 ਉਮੀਦਵਾਰਾਂ ਦੀ ਚੋਣ ਅਗਲੀ ਖ਼ਬਰ ਬਲਕਾਰ ਸਿੰਘ ਬਰਾੜ ਜੈਤੋ ਹਲਕੇ ਦੇ ਅਬਜ਼ਰਵਰ ਨਿਯੁਕਤ, ਪਾਰਟੀ ਢਾਂਚਾ ਹੋਵੇਗਾ ਹੋਰ ਦਿ੍ੜ੍ਹ <br/>
Ad Position 24