14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਖੇ ਲਗਾਏ ਕੈਂਪ 'ਚ ਐਚ. ਡੀ. ਐਫ. ਸੀ. ਬੈਂਕ ਵਲੋਂ 4 ਉਮੀਦਵਾਰਾਂ ਦੀ ਚੋਣ

Ad Position 21
No active advertisement
ਅਜੀਤ ਡੈਸਕ 13-06-2026
ਫ਼ਤਹਿਗੜ੍ਹ ਸਾਹਿਬ, 12 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਰਵੋਤਮ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ 'ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ' ਵਿਖੇ ਇਕ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਐਚ. ਡੀ. ਐਫ. ਸੀ. ਬੈਂਕ ਅਤੇ ਕੇਅਰ ਲਾਈਫ਼ ਕੰਪਨੀ ਵਲੋਂ ਯੋਗ ਨੌਜਵਾਨਾਂ ਦੀ ਇੰਟਰਵਿਊ ਪ੍ਰਕਿਰਿਆ ਚਲਾਈ ਗਈ, ਜਿਸ ਵਿਚ ਐਚ.ਡੀ.ਐਫ.ਸੀ. ਬੈਂਕ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 4 ਉਮੀਦਵਾਰਾਂ ਦੀ ਰੁਜ਼ਗਾਰ ਲਈ ਅੰਤਿਮ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਪ ਵਿਚ 12ਵੀਂ ਅਤੇ ਗ੍ਰੈਜੂਏਸ਼ਨ ਪਾਸ 18 ਤੋਂ 28 ਸਾਲ ਦੇ ਨੌਜਵਾਨਾਂ ਨੇ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਵਲੋਂ ਸਾਲਾਨਾ 4.4 ਲੱਖ ਰੁਪਏ ਤੱਕ ਦਾ ਆਕਰਸ਼ਕ ਤਨਖ਼ਾਹ ਪੈਕੇਜ ਦਿੱਤਾ ਜਾਵੇਗਾ | ਕੈਂਪ ਦੌਰਾਨ ਨੌਕਰੀਆਂ ਲਈ ਆਏ ਬੇਰੁਜ਼ਗਾਰ ਨੌਜਵਾਨਾਂ ਦੇ ਨਾਮ ਵੀ ਵਿਭਾਗੀ ਨਿਯਮਾਂ ਅਨੁਸਾਰ ਰੁਜ਼ਗਾਰ ਪੋਰਟਲ 'ਤੇ ਰਜਿਸਟਰ ਕੀਤੇ ਗਏ, ਤਾਂ ਜੋ ਭਵਿੱਖ ਵਿਚ ਲੱਗਣ ਵਾਲੇ ਅਜਿਹੇ ਕੈਂਪਾਂ ਅਤੇ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਅਸਾਮੀਆਂ ਬਾਰੇ ਉਨ੍ਹਾਂ ਨੂੰ ਸਮੇਂ ਸਿਰ ਸੂਚਿਤ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ ਸੂਬੇ 'ਚ ਬੇਰੁਜ਼ਗਾਰੀ, ਨਸ਼ਿਆਂ ਦੀ ਬੇ-ਰੋਕ ਵਿਕਰੀ, ਸਮਾਜਿਕ ਅਤੇ ਸਰਕਾਰੀ ਤਸ਼ੱਦਦ ਵਿਰੁੱਧ ਕਾਰਵਾਈ ਲਈ ਰਾਜਪਾ... ਅਗਲੀ ਖ਼ਬਰ ਬਰਸਾਤਾਂ ਦਾ ਸਮਾਂ ਸਿਰ 'ਤੇ ਆਉਣ ਦੇ ਬਾਵਜੂਦ ਘੱਗਰ ਦੀ ਨਹੀਂ ਹੋ ਰਹੀ ਸਫਾਈ-ਛਬੀਲਪੁਰ
Ad Position 24