14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰਵੀਨ ਰਾਣਾ ਦੂਜੀ ਵਾਰ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 13-06-2026
• ਨਿਯੁਕਤੀ ਵਗ਼ੈਰ ਕਿਸੇ ਸਿਫ਼ਾਰਿਸ਼ 'ਤੇ ਨਿਰੋਲ ਮੈਰਿਟ 'ਤੇ ਹੋਈ
ਖਮਾਣੋਂ, 12 ਜੂਨ (ਮਨਮੋਹਣ ਸਿੰਘ ਕਲੇਰ)-ਪ੍ਰਵੀਨ ਰਾਣਾ ਦੂਜੀ ਵਾਰ ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ ਹਨ | ਉਹ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਮਨੈਲਾਂ ਦੇ ਧਰਮ ਪਤਨੀ ਹਨ | ਜਿਹੜੇ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ | ਆਪਣੀ ਇਸ ਨਿਯੁਕਤੀ ਸਬੰਧੀ ਪ੍ਰਵੀਨ ਰਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਨਿਰੋਲ ਮੈਰਿਟ ਦੇ ਆਧਾਰ 'ਤੇ ਵਗ਼ੈਰ ਕਿਸੇ ਸਿਆਸੀ ਆਗੂ ਦੀ ਸਿਫ਼ਾਰਿਸ਼ 'ਤੇ ਹੋਈ ਹੈ | ਜਿਸ ਦੇ ਲਈ ਉਨ੍ਹਾਂ ਪਾਰਟੀ ਵਲੋਂ ਨਿਰਧਾਰਿਤ ਕੀਤੇ ਗਏ ਪੈਮਾਨਿਆਂ ਅਨੁਸਾਰ ਆਪਣੀ ਯੋਗਤਾ ਨੂੰ ਪਾਰਟੀ ਅੱਗੇ ਰੱਖਿਆ ਗਿਆ | ਜਿਸ ਦੇ ਬਦਲੇ ਉਨ੍ਹਾਂ ਨੂੰ ਮਹਿਲਾ ਕਾਰਜਕਾਰੀ ਕਾਂਗਰਸ ਪ੍ਰਧਾਨ ਬਲਜੀਤ ਕੌਰ ਦੇ ਦਸਤਖ਼ਤਾਂ ਹੇਠ ਜਾਰੀ ਇਕ ਨਿਯੁਕਤੀ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਮਹਿਲਾ ਵਿੰਗ ਪ੍ਰਧਾਨ ਗੁਰਸ਼ਰਨ ਕੌਰ ਦਾ ਉਚੇਚਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਦਾ ਮੁੱਲ ਮੋੜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਹ ਹੁਣ ਪਾਰਟੀ ਲਈ ਪਹਿਲਾਂ ਨਾਲੋਂ ਵੀ ਵੱਧ-ਚੜ੍ਹ ਕੇ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਦੇ ਲਈ ਵਰਦਾਨ-ਵਿਧਾਇਕ ਰਾਏ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 24 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਸਾਹਮਣੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ...
Ad Position 24