14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਦੇ ਲਈ ਵਰਦਾਨ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 13-06-2026
ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਪੰਜਾਬ ਭਰ ਤੋਂ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ ਅਤੇ ਵਾਰ-ਵਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰ ਰਹੇ ਹਨ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਖੇੜਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਦੇ ਲਈ ਵਰਦਾਨ ਸਾਬਤ ਹੋਈ ਹੈ | ਜਿਸ ਦੇ ਤਹਿਤ ਹਰ ਪਰਿਵਾਰ ਇਸ ਯਾਤਰਾ ਦਾ ਲਾਭ ਉਠਾ ਰਿਹਾ ਹੈ ਤੇ ਯਾਤਰਾ ਕਰਨ ਉਪਰੰਤ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਬਹੁਤ ਸਾਰੇ ਅਜਿਹੇ ਪਰਿਵਾਰ ਹਨ, ਜੋ ਆਰਥਿਕ ਕਮਜ਼ੋਰੀ ਦੇ ਕਾਰਨ ਯਾਤਰਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ ਸਨ, ਪ੍ਰੰਤੂ ਮੁੱਖ ਮੰਤਰੀ ਮਾਨ ਉਨ੍ਹਾਂ ਲੋਕਾਂ ਦੇ ਲਈ ਸਰਵਣ ਪੁੱਤਰ ਬਣ ਕੇ ਮੈਦਾਨ ਵਿਚ ਆਏ ਅਤੇ ਪੰਜਾਬ ਦੇ ਬਜ਼ੁਰਗਾਂ ਨੂੰ ਯਾਤਰਾ ਕਰਾਉਣ ਦਾ ਬੀੜਾ ਉਠਾਇਆ | ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਬਹੁਤ ਸਾਰੀਆਂ ਸੰਗਤਾਂ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੀਆਂ ਹਨ | ਇਸੇ ਲੜੀ ਦੇ ਤਹਿਤ ਪਿੰਡ ਖੇੜਾ ਤੋਂ ਸੰਗਤ ਧਾਰਮਿਕ ਯਾਤਰਾ ਦੇ ਲਈ ਰਵਾਨਾ ਹੋਈ ਹੈ | ਇਹ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਨਾ ਮੰਦਰ, ਵਾਲਮੀਕੀ ਤੀਰਥ ਅਤੇ ਵਾਹਗਾ ਵਾਰਡਰ ਦੀ ਯਾਤਰਾ ਕਰਨਗੇ | ਸੰਗਤ ਦੇ ਰਹਿਣ, ਖਾਣ ਪੀਣ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਅਤਰ ਸਿੰਘ, ਬਲਦੇਵ ਜਲਾਲ, ਜ਼ੈਲਦਾਰ ਗੁਰਨਾਮ ਸਿੰਘ, ਰਣਜੋਧ ਸਿੰਘ, ਗਗਨ, ਨੰਬਰਦਾਰ ਸੁਖਵਿੰਦਰ ਸਿੰਘ, ਬਲਜੀਤ ਸਿੰਘ, ਗਿਆਨ ਸਿੰਘ, ਸਤਵਿੰਦਰ ਸਿੰਘ, ਅਜੈਬ ਸਿੰਘ, ਗੁਰਵਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਆਮ ਖ਼ਾਸ ਬਾਗ਼ ਵਿਖੇ ਵੱਡਾ ਖਾਣਾ ਪ੍ਰੋਗਰਾਮ ਅਗਲੀ ਖ਼ਬਰ ਪ੍ਰਵੀਨ ਰਾਣਾ ਦੂਜੀ ਵਾਰ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24