14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਿਲ੍ਹਾ ਪੁਲਿਸ ਵਲੋਂ ਆਮ ਖ਼ਾਸ ਬਾਗ਼ ਵਿਖੇ ਵੱਡਾ ਖਾਣਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 13-06-2026
• ਅਜਿਹੇ ਪ੍ਰੋਗਰਾਮ ਸਾਡੀ ਭਾਈਚਾਰਕ ਸਾਂਝ ਨੂੰ ਕਰਦੇ ਹਨ ਮਜ਼ਬੂਤ -ਵਿਧਾਇਕ ਰਾਏ
• ਸਿਸਟਮ ਨੂੰ ਬਣਾਈ ਰੱਖਣ ਦੇ ਲਈ ਇਕਜੁੱਟ ਹੋ ਕੇ ਬੈਠਣਾ ਜ਼ਰੂਰੀ-ਜ਼ਿਲ੍ਹਾ ਪੁਲਿਸ ਮੁਖੀ
ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਵਲੋਂ ਵੱਡਾ ਖਾਣਾ ਪ੍ਰੋਗਰਾਮ ਦਾ ਆਮ ਖ਼ਾਸ ਬਾਗ਼ ਵਿਖੇ ਆਯੋਜਨ ਕੀਤਾ ਗਿਆ, ਜਿਸ ਦਾ ਆਗਾਜ਼ ਛੋਟੀਆਂ ਬੱਚੀਆਂ ਦੁਆਰਾ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ | ਜਿਸ ਵਿਚ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡੀ.ਆਈ.ਜੀ. ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਆਏ ਮਹਿਮਾਨਾਂ ਦੇ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਅਤੇ ਮਨੋਰੰਜਨ ਦੇ ਲਈ ਪੰਜਾਬੀ ਕਲਾਕਾਰਾਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ 'ਵੱਡਾ ਖਾਣਾ ਪ੍ਰੋਗਰਾਮ' ਦਾ ਆਯੋਜਨ ਇਕ ਬਹੁਤ ਹੀ ਵਧੀਆ ਉਪਰਾਲਾ ਹੈ | ਅਜਿਹੇ ਪ੍ਰੋਗਰਾਮ ਸਾਡੀ ਭਾਈਚਾਰਕ ਸਾਂਝ ਨੂੰ ਕਾਇਮ ਕਰਦੇ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕ ਪਰਿਵਾਰ ਨੂੰ ਚਲਾਉਣ ਦੇ ਲਈ ਸਾਨੂੰ ਮਿਲ ਜੁੱਲ ਕੇ ਬੈਠਣ ਦੀ ਆਦਤ ਪਾਉਣੀ ਚਾਹੀਦੀ ਹੈ ਤਾਂ ਜੋ ਸਾਡੇ ਅੰਦਰ ਕਿਸੇ ਤਰ੍ਹਾਂ ਦੀ ਕਮਿਊਨੀਕੇਸ਼ਨ ਗੈਪ ਨਾ ਰਹੇ | ਉਕਤ ਪ੍ਰੋਗਰਾਮ ਪਿਛਲੇ ਸਮਿਆਂ ਤੋਂ ਚੱਲਿਆ ਆ ਰਿਹਾ ਹੈ, ਜਿਸ ਨੂੰ ਜ਼ਿਲ੍ਹਾ ਪੁਲਿਸ ਵਲੋਂ ਬਰਕਰਾਰ ਰੱਖਿਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਾਓ ਸਿੰਘ ਗਿੱਲ, ਏ.ਡੀ.ਸੀ. ਪੂਜਾ ਸਿਆਲ, ਐਸ.ਪੀ. ਜਸਕੀਰਤ ਸਿੰਘ, ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ ਕੁਲਬੀਰ ਸਿੰਘ, ਡੀ.ਐਸ.ਪੀ ਰਾਜ ਕੁਮਾਰ, ਡੀ.ਐਸ.ਪੀ ਇੰਦਰਪ੍ਰੀਤ ਸਿੰਘ ਬਡੰੂਗਰ, ਡੀ.ਐਸ.ਪੀ ਗੁਰਪ੍ਰਤਾਪ ਸਿੰਘ, ਰੀਡਰ ਸੰਦੀਪ ਸਿੰਘ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਐਸ.ਐਚ.ਓ. ਰਾਜਵੰਤ ਸਿੰਘ ਥਾਣਾ ਸਰਹਿੰਦ, ਐਸ.ਐਚ.ਓ. ਬਲਬੀਰ ਸਿੰਘ ਥਾਣਾ ਬਸੀ ਪਠਾਣਾਂ, ਐਸ.ਐਚ.ਓ ਬਲਜਿੰਦਰ ਸਿੰਘ ਥਾਣਾ ਮੂਲੇਪੁਰ, ਐਸ.ਐਚ ਓ ਮਨਪ੍ਰੀਤ ਸਿੰਘ ਦਿਓਲ ਥਾਣਾ ਬਡਾਲੀ ਆਲਾ ਸਿੰਘ, ਐਸ.ਐਚ.ਓ. ਸੁਰੇਸ਼ ਕੁਮਾਰ ਥਾਣਾ ਖਮਾਣੋਂ, ਐਸ.ਐਚ.ਓ. ਸੰਦੀਪ ਸਿੰਘ ਥਾਣਾ ਮੰਡੀ ਗੋਬਿੰਦਗੜ੍ਹ, ਸਰਬਜੀਤ ਸਿੰਘ ਇੰਸਪੈਕਟਰ, ਪੁਲਿਸ ਚੌਂਕੀ ਇੰਚਾਰਜ ਜਗਦੀਪ ਸਿੰਘ ਸਰਹਿੰਦ ਮੰਡੀ, ਮਨਦੀਪ ਸਿੰਘ ਪੋਲਾ, ਰਮੇਸ਼ ਕੁਮਾਰ ਸੋਨੰੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ, ਸਾਬਕਾ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਵਿਚ 63ਵੇਂ ਹਰਿਨਾਮ ਸੰਕੀਰਤਨ ਸੰਮੇਲਨ ਸੰਬੰਧੀ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਦੇ ਲਈ ਵਰਦਾਨ-ਵਿਧਾਇਕ ਰਾਏ
Ad Position 24