28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵੇਂ ਬਣੇ ਮੈਂਬਰ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦਾ ਮੈਂਬਰ ਨਿਯੁਕਤ ਹੋਣ 'ਤੇ ਗੁਰਿੰਦਰਪਾਲ ਸਿੰਘ ਮੰਡਲਾਂ ਆਪਣੇ ਸਾਥੀਆਂ ਸਮੇਤ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਐਜੂਕੇਸ਼ਨ ਟਰੱਸਟ ਦਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਟਰੱਸਟ ਮੈਂਬਰ ਨਿਯੁਕਤ ਹੋਣ 'ਤੇ ਗੁਰਿੰਦਰਪਾਲ ਸਿੰਘ ਮੰਡਲਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਨੇ ਜਥੇਦਾਰ ਮਕਾਰੋਂਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਸੂਝ-ਬੂਝ ਅਤੇ ਤਜਰਬੇ ਨਾਲ ਟਰੱਸਟ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣਗੇ | ਇਸ ਮੌਕੇ ਜਥੇਦਾਰ ਮਕਾਰੋਂਪੁਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸੰਸਥਾ ਦੀ ਤਰੱਕੀ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਸੰਸਥਾ ਦੀਆਂ ਉੱਚੀਆਂ ਰਵਾਇਤਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦਾ ਆਧਾਰ ਹੈ ਅਤੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਅਜੈਬ ਸਿੰਘ ਮੰਡਲਾਂ, ਗੁਰਿੰਦਰਪਾਲ ਸਿੰਘ, ਬਲਵੀਰ ਸਿੰਘ, ਕਰਮਜੀਤ ਸਿੰਘ ਕਲੇਰਾਂ ਅਤੇ ਕੁਲਦੀਪ ਸਿੰਘ ਸਜਾਦਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਹੱਲੋਤਾਲੀ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਾਰ ਖ਼ਰੀਦ ਕੇ ਕਿਸ਼ਤਾਂ ਨਾ ਜਮ੍ਹਾਂ ਕਰਵਾ ਕੇ ਕੀਤੀ ਧੋਖਾਧੜੀ, ਕੇਸ ਦਰਜ
Ad Position 24