ਮੰਡੀ ਗੋਬਿੰਦਗੜ੍ਹ, 13 ਜੂਨ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਪ੍ਰਧਾਨਗੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਸੋਫਤ ਨੇ ਆਪਣੀ ਪਤਨੀ ਅਤੇ ਵਾਰਡ ਨੰ. 25 ਤੋਂ ਲਗਾਤਾਰ ਦੂਜੀ ਵਾਰ ਕੌਂਸਲਰ ਚੁਣੀ ਗਈ ਦਿਲਰਾਜ ਸੋਫਤ ਲਈ ਨਗਰ ਕੌਂਸਲ ਪ੍ਰਧਾਨਗੀ ਦੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਹੈ | ਸਥਾਨਕ ਗੋਬਿੰਦਗੜ੍ਹ ਕਲੱਬ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਨ, ਸਥਾਨਕ ਵਿਧਾਇਕ ਅਤੇ ਜੇਤੂ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਦਿਲਰਾਜ ਸੋਫ਼ਤ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਜਾਵੇ | ਰਾਹੁਲ ਸੋਫਤ ਨੇ ਕਿਹਾ ਕਿ ਉਹ ਪਹਿਲਾਂ ਵੀ ਪ੍ਰਧਾਨਗੀ ਦੇ ਦਾਅਵੇਦਾਰ ਰਹਿ ਚੁੱਕੇ ਹਨ, ਪਰ ਉਸ ਸਮੇਂ ਆਮ ਆਦਮੀ ਪਾਰਟੀ ਕੋਲ ਲੋੜੀਂਦਾ ਬਹੁਮਤ ਨਹੀਂ ਸੀ, ਜਿਸ ਕਾਰਨ ਕਾਂਗਰਸ ਬਹੁਮਤ ਦੇ ਚੱਲਦੇ ਕਾਂਗਰਸ ਵਲੋਂ ਪ੍ਰਧਾਨ ਬਣਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਵਾਰ ਸਥਿਤੀ ਬਿਲਕੁਲ ਵੱਖਰੀ ਹੈ, ਕਿਉਂਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ ਦੇ ਕੇ ਆਪਣਾ ਭਰੋਸਾ ਜਤਾਇਆ ਹੈ | ਉਨ੍ਹਾਂ ਦੱਸਿਆ ਕਿ ਦਿਲਰਾਜ ਸੋਫਤ ਨੇ ਲਗਾਤਾਰ ਦੋ ਵਾਰ ਜਿੱਤ ਹਾਸਲ ਕਰਕੇ ਆਪਣੇ ਵਾਰਡ ਅਤੇ ਸ਼ਹਿਰ ਵਿਚ ਮਜ਼ਬੂਤ ਲੋਕ ਅਧਾਰ ਬਣਾਇਆ ਹੈ, ਜਿਸ ਕਾਰਨ ਉਹ ਪ੍ਰਧਾਨਗੀ ਲਈ ਯੋਗ ਉਮੀਦਵਾਰ ਹਨ | ਪੈੱ੍ਰਸ ਕਾਨਫ਼ਰੰਸ ਦੌਰਾਨ ਰਾਹੁਲ ਸੋਫਤ ਨੇ ਪਿਛਲੇ ਨਗਰ ਕੌਂਸਲ ਕਾਰਜਕਾਲ 'ਤੇ ਵੀ ਸਵਾਲ ਉਠਾਏ | ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਰੀਬ 350 ਕਰੋੜ ਰੁਪਏ ਦਾ ਬਜਟ ਖ਼ਰਚ ਹੋਣ ਦੇ ਬਾਵਜੂਦ ਸ਼ਹਿਰ ਵਿਚ ਉਮੀਦਾਂ ਅਨੁਸਾਰ ਵਿਕਾਸ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਅਤੇ ਸਜਾਵਟੀ ਕੰਮ ਚੋਣਵੇਂ ਇਲਾਕਿਆਂ ਤੱਕ ਹੀ ਸੀਮਿਤ ਰਹੇ, ਜਦਕਿ ਕਈ ਵਾਰਡ ਬੁਨਿਆਦੀ ਸਹੂਲਤਾਂ ਲਈ ਤਰਸਦੇ ਰਹੇ | ਉਨ੍ਹਾਂ ਦੋਸ਼ ਲਗਾਇਆ ਕਿ ਇੰਨੀ ਵੱਡੀ ਰਕਮ ਨਾਲ ਸ਼ਹਿਰ ਦੀ ਤਸਵੀਰ ਬਦਲੀ ਜਾ ਸਕਦੀ ਸੀ, ਪਰ ਅਜਿਹਾ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਰਜਕਾਲ ਦੌਰਾਨ ਹੋਏ ਵਿਕਾਸ ਕੰਮਾਂ ਅਤੇ ਖ਼ਰਚਿਆਂ ਦੀ ਜਾਂਚ ਕਰਵਾਉਣ ਲਈ ਸਰਕਾਰ ਕੋਲ ਮੰਗ ਰੱਖਣਗੇ ਅਤੇ ਲੋੜ ਪੈਣ 'ਤੇ ਸੰਬੰਧਿਤ ਦਸਤਾਵੇਜ਼ ਵੀ ਮੁਹੱਈਆ ਕਰਵਾਉਣਗੇ | ਰਾਹੁਲ ਸੋਫਤ ਨੇ ਕਿਹਾ ਕਿ ਪਿਛਲੀ ਕੌਂਸਲ ਵਿਚ ਬਹੁਮਤ ਦੀ ਘਾਟ ਕਾਰਨ ਵਿਧਾਇਕ ਨੂੰ ਵੀ ਕਈ ਮਾਮਲਿਆਂ ਵਿਚ ਚੁੱਪੀ ਧਾਰਨੀ ਪਈ ਅਤੇ ਅਫ਼ਸਰਸ਼ਾਹੀ ਭਾਰੂ ਰਹੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਆਮ ਆਦਮੀ ਪਾਰਟੀ ਨੂੰ ਕੌਂਸਲ ਵਿਚ ਸਪਸ਼ਟ ਬਹੁਮਤ ਮਿਲਿਆ ਹੈ ਤਾਂ ਵਿਧਾਇਕ, ਕੌਂਸਲਰਾਂ ਅਤੇ ਪਾਰਟੀ ਲੀਡਰਸ਼ਿਪ ਦੇ ਸਾਂਝੇ ਯਤਨਾਂ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ | ਰਾਹੁਲ ਸੋਫਤ ਨੇ ਭਰੋਸਾ ਦਿੱਤਾ ਕਿ ਜੇਕਰ ਦਿਲਰਾਜ ਸੋਫਤ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਦੀ ਹੈ ਤਾਂ ਨਗਰ ਕੌਂਸਲ ਦੇ ਕੰਮਕਾਜ ਵਿਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ, ਖ਼ਰਚਿਆਂ ਨੂੰ ਜਨਤਕ ਕੀਤਾ ਜਾਵੇਗਾ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਪਾਰਟੀ ਉਨ੍ਹਾਂ ਦੀ ਦਾਅਵੇਦਾਰੀ ਨੂੰ ਮਨਜ਼ੂਰੀ ਨਹੀਂ ਦਿੰਦੀ ਤਾਂ ਵੀ ਉਹ ਪਾਰਟੀ ਦੇ ਫ਼ੈਸਲੇ ਦਾ ਸਤਿਕਾਰ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ