ਅਸਲ੍ਹਾ ਬਰਾਮਦ ਕਰਵਾਉਣ ਗਈ ਪੁਲਿਸ ਪਾਰਟੀ 'ਤੇ ਹਮਲਾ, ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
ਵਾਰਦਾਤ ਤੋਂ ਬਾਅਦ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਕਪਤਾਨ ਪੁਲਿਸ ਸ਼ੁਭਮ ਅਗਰਵਾਲ ਤੇ ਹੋਰ ਅਧਿਕਾਰੀ, ਵਾਰਦਾਤ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਵਾਰਦਾਤ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮ ਅਤੇ ਮੁਲਜ਼ਮਾਂ ਨੂੰ ਇਲਾਜ ਲਈ ਲੈ ਕੇ ਜਾਂਦੇ ਹੋਏ | ਤਸਵੀਰਾਂ: ਕਰਨ
<br/>
14-06-2026
ਸ੍ਰੀ ਅਗਰਵਾਲ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਸਬੰਧ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨਾਲ ਹਨ ਜਿਨ੍ਹਾਂ ਦੇ ਇਸ਼ਾਰੇ 'ਤੇ ਉਹ ਨਜਾਇਜ਼ ਅਸਲੇ ਦੀ ਸਪਲਾਈ, ਨਸ਼ੇ ਦਾ ਕਾਰੋਬਾਰ ਅਤੇ ਲੋਕਾਂ ਨੂੰ ਫਿਰੌਤੀਆਂ ਲਈ ਧਮਕੀਆਂ ਦਿੰਦੇ ਸਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਨ੍ਹਾਂ ਦੇ 3 ਹੋਰ ਸਾਥੀਆਂ ਨੂੰ ਪਿਛਲੇ ਦਿਨੀਂ ਪੁਲਿਸ ਵਲੋਂ ਦੇਸੀ ਪਿਸਟਲ 315, 10 ਜਿੰਦਾ ਰੌਂਦ ਅਤੇ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ | ਜਿਨ੍ਹਾਂ ਵਿਚ ਹਰਮਨਦੀਪ ਸਿੰਘ, ਰੂਪਨ ਸਿੰਘ ਅਤੇ ਗੁਰਜੰਟ ਸਿੰਘ ਉਰਫ਼ ਜੰਟੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੇ ਸਾਥੀ ਜੋ ਵਿਦੇਸ਼ ਵਿਚ ਬੈਠੇ ਹਨ, ਨੂੰ ਗਿ੍ਫਤਾਰ ਕਰਨ ਲਈ ਕਾਨੂੰਨੀ ਪ੍ਰਕ੍ਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਛੇਤੀ ਹੀ ਉਹ ਵੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ |