ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ))-ਵੁਮੈਨ ਵੈੱਲਫੇਅਰ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਬੀਤੇ ਦਿਨੀਂ ਵਿਰਸਾ ਢਾਬਾ, ਬਡਾਲੀ ਆਲਾ ਸਿੰਘ ਵਿਖੇ ਕੌਮੀ ਪ੍ਰਧਾਨ ਪ੍ਰੀਤ ਢਿੱਲੋਂ ਦੇ ਦਿਸ਼ਾ-ਨਿਰਦੇਸ਼ ਅਤੇ ਗੁਰਮੁਖ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ਸਿੰਘ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਮੁੱਖ ਮਹਿਮਾਨ ਅਤੇ ਸੂਬਾ ਪ੍ਰਧਾਨ ਰਣਧੀਰ ਕੌਰ ਤੇ ਜ਼ਿਲ੍ਹਾ ਚੇਅਰਪਰਸਨ ਮੋਹਾਲੀ ਚਰਨਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਇਲਾਵਾ ਮੀਟਿੰਗ ਵਿਚ ਮੋਹਾਲੀ ਟੀਮ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਈ | ਮੀਟਿੰਗ ਦੌਰਾਨ ਵੁਮੈਨ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਿੰਗਾਂ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਜਿਸ ਵਿਚ ਗੁਰਮੁਖ ਸਿੰਘ ਨੂੰ ਜ਼ਿਲ੍ਹਾ ਚੇਅਰਮੈਨ, ਗਰਜਾ ਸਿੰਘ ਜ਼ਿਲ੍ਹਾ ਚੇਅਰਮੈਨ ਐਂਟੀ ਕ੍ਰਾਈਮ ਵਿੰਗ, ਮਨਜੀਤ ਸਿੰਘ ਦਿਹਾਤੀ ਚੇਅਰਮੈਨ, ਗੌਰਵ ਜ਼ਿਲ੍ਹਾ ਚੇਅਰਮੈਨ ਜਲੰਧਰ, ਜਸਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਯੂਥ ਪ੍ਰਧਾਨ ਅਤੇ ਹਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ | ਮੀਟਿੰਗ ਦੌਰਾਨ ਸੋਸਾਇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਮਾਜਿਕ ਭਲਾਈ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵੁਮੈਨ ਵੈੱਲਫੇਅਰ ਸੋਸਾਇਟੀ ਦਾ ਮੁੱਖ ਉਦੇਸ਼ ਸਮਾਜ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਮਹਿਲਾਵਾਂ ਦੇ ਸਸ਼ਕਤੀਕਰਨ, ਸਿੱਖਿਆ, ਸਿਹਤ ਜਾਗਰੂਕਤਾ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰਦੀ ਆ ਰਹੀ ਹੈ | ਬੁਲਾਰਿਆਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸੁਸਾਇਟੀ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਦੇਣ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਸਮੂਹ ਵਰਗਾਂ ਦੇ ਸਹਿਯੋਗ ਅਤੇ ਭਾਗੀਦਾਰੀ ਦੀ ਲੋੜ ਹੈ | ਅੰਤ ਵਿਚ ਨਵੇਂ ਅਹੁਦੇਦਾਰਾਂ ਨੇ ਸੁਸਾਇਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਸਮਾਜ