29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਖੇਤੀਬਾੜੀ ਵਿਭਾਗ ਨਾਲ ਸੰਬੰਧਿਤ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਫਾਰਮਰ ਆਈ.ਡੀ. ਜ਼ਰੂਰ ਬਣਵਾਉਣ-ਡਾ. ਥਿੰਦ

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਖੇਤੀਬਾੜੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਐਗਰੀਸਟੈਕ ਸਕੀਮ ਦੇ ਰੀਵਿਊ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | ਅਜੀਤ ਤਸਵੀਰ <br/> 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਐਗਰੀਸਟੈਕ ਸਕੀਮ ਅਧੀਨ ਕਿਸਾਨਾਂ ਦੀਆਂ ਆਈ.ਡੀਜ਼ ਬਣਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਭਵਿੱਖ ਵਿਚ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਹਰ ਕਿਸਾਨ ਨੂੰ ਆਈ.ਡੀ. ਬਣਵਾਉਣੀ ਜ਼ਰੂਰੀ ਹੈ ਤਾਂ ਜੋ ਉਹ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਹੋਰ ਖੇਤੀਬਾੜੀ ਨਾਲ ਸੰਬੰਧਿਤ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣ | ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਖੇਤੀਬਾੜੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਐਗਰੀਸਟੈਕ ਸਕੀਮ ਦਾ ਰੀਵਿਊ ਮੀਟਿੰਗ ਦੌਰਾਨ ਦਿੱਤੀਆਂ | ਡੀ.ਸੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਕਿਸਾਨ ਆਈ.ਡੀਜ਼ ਬਣਾਉਣ ਲਈ ਪ੍ਰੇਰਿਤ ਕਰਨ ਕਿ ਕਿਸਾਨ ਆਈ.ਡੀਜ਼ ਮੁਫ਼ਤ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਰਜਿਸਟ੍ਰੇਸ਼ਨ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਕਿਸੇ ਵੀ ਨੇੜੇ ਦੇ ਸੀ.ਐਸ.ਸੀ. ਸੈਂਟਰ 'ਤੇ ਜਾ ਕੇ ਕਰਵਾਉਣ ਤਾਂ ਜੋ ਖੇਤੀਬਾੜੀ ਨਾਲ ਸਬੰਧਿਤ ਸਰਕਾਰੀ ਸਕੀਮਾਂ ਦਾ ਭਵਿੱਖ ਵਿਚ ਲਾਭ ਲਿਆ ਜਾ ਸਕੇ | ਕਿਸਾਨ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਪਣਾ ਆਧਾਰ ਕਾਰਡ, ਆਧਾਰ ਕਾਰਡ ਨਾਲ ਲਿੰਕ ਮੋਬਾਈਲ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਮੌਕੇ 'ਤੇ ਪੂਰੀ ਕੀਤੀ ਜਾ ਸਕੇ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਗਪਗ 38 ਹਜ਼ਾਰ ਕਿਸਾਨਾਂ ਦੀਆਂ ਆਈ.ਡੀਜ਼ ਬਣਾਈਆਂ ਜਾਣੀਆਂ ਹਨ, ਜਿਸ 'ਚੋਂ ਹੁਣ ਤੱਕ ਲਗਪਗ 6 ਹਜ਼ਾਰ 900 ਕਿਸਾਨ ਆਪਣੀਆਂ ਆਈ.ਡੀਜ਼ ਬਣਵਾ ਚੁੱਕੇ ਹਨ | ਕਿਸਾਨਾਂ ਦੀਆਂ ਆਈ.ਡੀਜ਼ ਬਣਾਉਣ ਲਈ ਵਿਭਾਗ ਵਲੋਂ ਰੋਜ਼ਾਨਾ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੀ ਕਿਸਾਨ ਆਈ.ਡੀ. ਬਣਾਉਣ ਲਈ ਬਲਾਕ ਖੇਤੀਬਾੜੀ ਦਫ਼ਤਰ ਵਿਚ ਜਾਂ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਵੀ ਭੇਜਿਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਬੋਲਦੇ ਇਲਾਕੇ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦਿੱਤੀ ਜਾਵੇ-ਮਾਧੋਪੁਰ ਅਗਲੀ ਖ਼ਬਰ ਵੁਮੈਨ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਹੋਈ ਚੋਣ
Ad Position 24