29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨੰਬਰਦਾਰ ਹਰਦੇਵ ਸਿੰਘ ਪੰਜੋਲਾ ਕਾਂਗਰਸ ਐਸ.ਸੀ. ਸੈੱਲ ਬਲਾਕ ਸਰਹਿੰਦ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਨੀਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨੰਬਰਦਾਰ ਹਰਦੇਵ ਸਿੰਘ ਪੰਜੋਲਾ ਨੂੰ ਕਾਂਗਰਸ ਐਸ.ਸੀ.ਸੈੱਲ ਬਲਾਕ ਸਰਹਿੰਦ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਮਨੀਸ਼ ਬਾਂਸਲ ਨੇ ਹਰਦੇਵ ਸਿੰਘ ਪੰਜੋਲਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਆ ਰਹੀ ਹੈ ਅਤੇ ਐਸ.ਸੀ. ਭਾਈਚਾਰੇ ਦੀ ਭੂਮਿਕਾ ਪਾਰਟੀ ਦੀ ਮਜ਼ਬੂਤੀ ਵਿਚ ਬਹੁਤ ਅਹਿਮ ਹੈ | ਉਨ੍ਹਾਂ ਕਿਹਾ ਕਿ ਨੰਬਰਦਾਰ ਪੰਜੋਲਾ ਦੀ ਨਿਯੁਕਤੀ ਨਾਲ ਬਲਾਕ ਸਰਹਿੰਦ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐਸ.ਸੀ.ਸੈੱਲ ਦੀਆਂ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ | ਨਾਗਰਾ ਨੇ ਉਮੀਦ ਜਿਤਾਈ ਕਿ ਪੰਜੋਲਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਹਰਦੇਵ ਸਿੰਘ ਪੰਜੋਲਾ ਨੇ ਪਾਰਟੀ ਹਾਈਕਮਾਂਡ ਅਤੇ ਸਾਬਕਾ ਵਿਧਾਇਕ ਨਾਗਰਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ | ਇਸ ਮੌਕੇ 'ਤੇ ਬਲਾਕ ਪ੍ਰਧਾਨ ਸਮੇਤ ਪਾਰਟੀ ਦੇ ਵੱਖ-ਵੱਖ ਵਿੰਗਾਂ ਦਾ ਸੀਨੀਅਰ ਆਗੂ, ਸਾਬਕਾ ਸਰਪੰਚ, ਪੰਚ ਅਤੇ ਪਾਰਟੀ ਵਰਕਰ ਵੀ
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਨੂਰਪੁਰ ਬੇਦੀ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ ਦੀ ਟੀਮ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ-ਡਾ. ਬੇਦੀ
Ad Position 24