ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
ਅਜੀਤ ਡੈਸਕ
15-06-2026
ਇਸ ਦੌਰਾਨ ਇਕ ਕੈਂਟਰ ਦੇ ਚਾਲਕ ਨੇ ਆਪਣਾ ਕੈਂਟਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰਿਆ | ਇਸ ਹਾਦਸੇ 'ਚ ਉਸ ਦੇ ਪਿਤਾ ਹੀਰਾ ਸਿੰਘ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਟਰੱਕ ਚਾਲਕ ਮਹਿੰਦਰ ਸਿੰਘ ਵਾਸੀ ਪਿੰਡ ਫਤਹਿਗੜ੍ਹੀ ਜ਼ਿਲ੍ਹਾ ਅਲੀਗੜ੍ਹ ਉੱਤਰ ਪ੍ਰਦੇਸ਼ ਹਾਲ ਵਾਸੀ ਪਿੰਡ ਵਾਦਰ ਜਟਾਨਾ ਥਾਣਾ ਕੋਟਕਪੁਰਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |