ਖਮਾਣੋਂ,14 ਜੂਨ (ਜੋਗਿੰਦਰ ਪਾਲ)-ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ ਅਤੇ ਉਨ੍ਹਾਂ ਦੇ ਸਪੁੱਤਰ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਐਜੂਕੇਸ਼ਨ ਟਰੱਸਟ ਦਾ ਟਰੱਸਟ ਮੈਂਬਰ ਨਿਯੁਕਤ ਹੋਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਨੇ ਜਥੇਦਾਰ ਮਕਾਰੋਂਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਇਸ ਟਰੱਸਟ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਜਥੇਦਾਰ ਮਕਾਰੋਂਪੁਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸੰਸਥਾ ਦੀ ਤਰੱਕੀ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਰ ਬਣਦੇ ਯਤਨ ਕਰਨਗੇ | ਇਸ ਮੌਕੇ ਹਰਪਾਲ ਸਿੰਘ ਚਾਹਲ, ਤਰਲੋਚਨ ਸਿੰਘ ਫੌਜੀ, ਰਣਜੋਧ ਸਿੰਘ, ਪ੍ਰਦੀਪ ਸਿੰਘ, ਜਸਬੀਰ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ ਫ਼ਤਹਿਪੁਰ, ਕਮਲਜੀਤ ਕੌਰ ਅਤੇ ਪਰਮਜੀਤ ਸਿੰਘ ਹਾਜ਼ਰ ਸਨ |