13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

'ਆਪ' ਦੇ ਵਿਕਾਸ ਦੇ ਦਾਅਵੇ ਜ਼ਮੀਨੀ ਹਕੀਕਤਾਂ ਤੋਂ ਦੂਰ-ਰਾਜੂ ਖੰਨਾ

Ad Position 21
No active advertisement
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 16 ਵਿਚ ਮੀਟਿੰਗ ਕਰਨ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਸੀਨੀਅਰ ਲੀਡਰਸ਼ਿਪ ਨਾਲ | ਅਜੀਤ ਤਸਵੀਰ <br/> 15-06-2026
ਮੰਡੀ ਗੋਬਿੰਦਗੜ੍ਹ, 14 ਜੂਨ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ | ਉਹ ਵਾਰਡ ਨੰ. 16 ਵਿਚ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਪੁੱਜੇ ਸਨ | ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਵੱਡੇ ਪੱਧਰ 'ਤੇ ਵਿਕਾਸ ਦੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਕੋਈ ਵੱਡਾ ਵਿਕਾਸ ਨਹੀਂ ਹੋਇਆ | ਉਨ੍ਹਾਂ ਦੇ ਮੁਤਾਬਿਕ ਨਾ ਕੋਈ ਵੱਡਾ ਨਵਾਂ ਪ੍ਰੋਜੈਕਟ ਸਥਾਪਤ ਕੀਤਾ ਗਿਆ ਹੈ ਅਤੇ ਨਾ ਹੀ ਸੂਬੇ ਵਿਚ ਇੱਕ ਵੀ ਨਵਾਂ ਸਰਕਾਰੀ ਹਸਪਤਾਲ ਬਣਾਇਆ ਗਿਆ ਹੈ | ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਆਪ ਸਰਕਾਰ ਦਾ ਬਹੁਚਰਚਿਤ ਵਾਅਦਾ ਸਿਰਫ਼ ਐਲਾਨਾਂ ਤੱਕ ਹੀ ਸੀਮਤ ਰਹਿ ਗਿਆ ਹੈ | ਉਨ੍ਹਾਂ ਨੇ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਹਰ ਮਹਿਲਾ ਦੇ ਲਗਪਗ 60 ਹਜ਼ਾਰ ਰੁਪਏ ਸਰਕਾਰ ਵਲੋਂ ਰੋਕੇ ਗਏ ਹਨ | ਉਨ੍ਹਾਂ ਕਿਹਾ ਕਿ ਨਵੇਂ ਐਲਾਨ ਕਰਨ ਦੀ ਬਜਾਏ ਸਰਕਾਰ ਨੂੰ ਪਹਿਲਾਂ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਔਰਤਾਂ ਲਈ ਜਾਰੀ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ, 'ਆਪ' ਸਰਕਾਰ ਨੂੰ ਕੋਈ ਨਵਾਂ ਵਾਅਦਾ ਕਰਨ ਤੋਂ ਪਹਿਲਾਂ ਔਰਤਾਂ ਦੇ ਬਕਾਇਆ 60 ਹਜ਼ਾਰ ਰੁਪਏ ਦੇਣੇ ਚਾਹੀਦੇ ਹਨ | ਰਾਜੂ ਖੰਨਾ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਵੀ ਚਿੰਤਾ ਜਤਾਉਂਦਿਆਂ ਦੋਸ਼ ਲਗਾਇਆ ਕਿ ਸੂਬੇ ਵਿਚ ਧਮਕੀ ਭਰੀਆਂ ਕਾਲਾਂ, ਕਤਲ ਅਤੇ ਹੋਰ ਅਪਰਾਧਿਕ ਘਟਨਾਵਾਂ ਦਿਨ ਦਿਹਾੜੇ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ | ਅਕਾਲੀ ਆਗੂ ਨੇ ਆਟਾ-ਦਾਲ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਵੀ ਲਾਭਾਂ ਤੋਂ ਵਾਂਝਾ ਰੱਖਣ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਕਈ ਗ਼ਰੀਬ ਪਰਿਵਾਰਾਂ ਨੂੰ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਅਤੇ ਸਰਕਾਰ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰ ਰਹੀ ਹੈ | ਇਸ ਮੌਕੇ ਤੇ ਉਨ੍ਹਾਂ ਨਾਲ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਟੋਨੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਪ੍ਰਧਾਨ, ਜਥੇਦਾਰ ਜਰਨੈਲ ਸਿੰਘ ਮਾਜਰੀ, ਰਾਜੇਸ਼ ਕੁਮਾਰ ਸ਼ਾਹੀ, ਬੀਬੀ ਨੀਰੂ ਸ਼ਾਹੀ, ਸਿਮਰਨਜੀਤ ਸਿੰਘ ਧਾਲੀਵਾਲ, ਹਰਪਿੰਦਰ ਸਿੰਘ ਭੂਰਾ, ਇਕਬਾਲ ਸਿੰਘ ਧੀਮਾਨ, ਤੋਂ ਇਲਾਵਾ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ- ਚੇਅਰਮੈਨ ਰਸ਼ਪਿੰਦਰ ਰਾਜ... ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਦਵੀ ਦੁਨਿਆਵੀ ਸਰਕਾਰਾਂ ਤੋਂ ਉੱਤੇ ਹੈ-ਰਿਆ, ਗੁਰੂ, ਚਨਾਰਥਲ
Ad Position 24