12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਚੋਣਾਂ 'ਚ ਲੋਕਾਂ ਨੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੇ ਮੋਹਰ ਲਗਾਈ-ਚੇਅਰਮੈਨ ਢਿਲੋਂ

Ad Position 21
No active advertisement
ਅਜੀਤ ਡੈਸਕ 15-06-2026
ਫ਼ਤਹਿਗੜ੍ਹ ਸਾਹਿਬ, 14 ਜੂਨ (ਮਨਪ੍ਰੀਤ ਸਿੰਘ)-ਸਰਹਿੰਦ-ਫ਼ਤਹਿਗੜ੍ਹ ਸਾਹਿਬ ਨਗਰ ਕੌਂਸਲ ਦੇ ਵਾਰਡ ਨੰ. 1 ਤੋਂ ਜਿੱਤਣ ਵਾਲੇ ਮਨਪ੍ਰੀਤ ਸਿੰਘ ਜੋਨੀ ਦੀ ਸੁਪਤਨੀ ਕੌਂਸਲਰ ਬਲਵਿੰਦਰ ਕੌਰ ਦੀ ਵੱਡੀ ਜਿੱਤ ਤੋਂ ਬਾਅਦ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਤਲਾਣੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵਾਰਡ ਤੋਂ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਢਿੱਲੋਂ ਤੇ ਮੁੱਖ ਬੁਲਾਰੇ ਨੇ ਕਿਹਾ ਕਿ ਇਹ ਜਿੱਤ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਕੀਤੇ ਲੋਕ ਭਲਾਈ ਕਾਰਜਾਂ ਬਦੌਲਤ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ ਜੋ ਗਰੰਟੀਆਂ ਪੰਜਾਬ ਨਿਵਾਸੀਆਂ ਨਾਲ ਕੀਤੀਆਂ ਗਈਆਂ ਸਨ, ਉਹ ਸਾਰੀਆਂ ਇਕ-ਇਕ ਕਰਕੇ ਪੂਰੀਆਂ ਕਰ ਦਿੱਤੀਆਂ ਹਨ ਜੋ ਇਤਿਹਾਸ ਵਿਚ ਪਹਿਲੀ ਸਰਕਾਰ ਵਲੋਂ ਕੀਤਾ ਗਿਆ ਹੈ | ਇਸੇ ਕਰਕੇ ਸਾਰੇ ਪੰਜਾਬ ਵਿਚ ਵੋਟਰਾਂ ਵਲੋਂ ਨਗਰ ਕੌਂਸਲ ਤੇ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ | ਚੇਅਰਮੈਨ ਢਿੱਲੋਂ ਵਲੋਂ ਆਏ ਭਾਰੀ ਗਿਣਤੀ 'ਚ ਵਾਰਡ ਵਾਸੀਆਂ ਦਾ ਮੁੱਖ ਮੰਤਰੀ ਪੰਜਾਬ ਵਲੋਂ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਸੇ ਤਰ੍ਹਾਂ ਆ ਰਹੀਆਂ, ਵਿਧਾਨ ਸਭਾ ਚੋਣਾਂ ਵਿਚ ਵੀ ਵੋਟਰ ਇਮਾਨਦਾਰ ਸਿਆਸਤਦਾਨ ਹੀ ਚੁਣ ਕੇ ਵਿਧਾਨ ਸਭਾ ਭੇਜਣਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ ਨੇ ਵੀ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਸਾਡੇ ਮੁੱਖ ਮੰਤਰੀ ਪੰਜਾਬ ਦੀ ਇਮਾਨਦਾਰ ਸਿਆਸਤਦਾਨ ਵਜੋਂ ਪਹਿਚਾਣ ਹੀ ਅਗਲੀਆਂ ਚੋਣਾਂ ਵਿਚ 'ਆਪ' ਦੇ ਇਮਾਨਦਾਰ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਵਿਚ ਸਹਾਈ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਕੌਂਸਲਰ ਐਡਵੋਕੇਟ ਰਜੇਸ਼ ਉੱਪਲ, ਕੌਂਸਲਰ ਮਨਪ੍ਰੀਤ ਕੌਰ ਦੇ ਪਤੀ ਬੀਰਦਵਿੰਦਰ ਸਿੰਘ, ਕੌਂਸਲਰ ਐਡਵੋਕੇਟ ਹਰਕੰਵਲ ਸਿੰਘ, ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਅਤੇ ਇਲਾਕੇ ਤੋਂ ਆਏ ਮੁਹਤਬਰ ਲੋਕਾਂ ਵਲੋਂ ਹਾਜ਼ਰੀ ਭਰੀ ਗਈ | ਅਖੀਰ ਵਿਚ ਕੌਂਸਲਰ ਬਲਵਿੰਦਰ ਕੌਰ ਵਲੋਂ ਵੋਟਰਾਂ ਅਤੇ ਸਪੋਰਟਰਾਂ ਸਮੇਤ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ ਭਾਜਪਾ ਆਗੂ ਰਾਜ ਜਤਿੰਦਰ ਸਿੰਘ ਬਿੱਟੂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਸਿੰਗਾਰਾ ਸਲਾਣਾ ਨੇ 'ਆਪ' ਦੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
Ad Position 24