ਖਮਾਣੋਂ, 14 ਜੂਨ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਫਕੀਰ ਚੰਦ ਜਟਾਣਾ ਉੱਚਾ ਨੂੰ ਹਲਕਾ ਬਸੀ ਪਠਾਣਾਂ ਦੇ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਬਦਲੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ | ਇਸ ਤੋਂ ਇਲਾਵਾ ਉਨ੍ਹਾਂ ਸਮੁੱਚੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ | ਉਹ ਉਸ ਨੂੰ ਪੂਰੀ ਸ਼ਿੱਦਤ ਅਤੇ ਮਿਹਨਤ ਨਾਲ ਨਿਭਾਉਣਗੇ | ਹਲਕਾ ਇੰਚਾਰਜ ਗੁਰੂ ਨੇ ਕਿਹਾ ਕਿ ਫਕੀਰ ਚੰਦ ਪਾਰਟੀ ਦਾ ਮਿਹਨਤੀ ਅਤੇ ਵਫ਼ਾਦਾਰ ਆਗੂ ਹੈ ਜਿਸ ਲਈ ਉਸ ਨੂੰ ਪਾਰਟੀ ਵਲੋਂ ਇਹ ਜ਼ਿੰਮੇਵਾਰੀ ਦਿੱਤੀ ਗਈ